Union Railway Minister : ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਵੱਲੋਂ ਕੱਲ੍ਹ 5 ਨਵੰਬਰ ਨੂੰ ਦੁਪਹਿਰ 1.00 ਵਜੇ ਪੰਜਾਬ ਦੇ 8 ਮੈਂਬਰੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦਾ ਖੁਲਾਸਾ ਸੰਸਦ ਮੈਂਬਰ ਡਾ. ਅਮਰ ਸਿੰਘ ਕੀਤੀ। ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਨੇ ਇਹ ਮੀਟਿੰਗ ਸੰਸਦ ਮੈਂਬਰਾਂ ਅੱਜ ਕਰਨੀ ਸੀ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਤੇ ਜਾ ਰਹੇ ਧਰਨੇ ਦੇ ਚੱਲਦਿਆਂ ਇਹ ਮੀਟਿੰਗ ਕੱਲ੍ਹ ਕਰਨ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਰੇਲਵੇ ਨੂੰ ਪੰਜਾਬ ਜਾਣ ਵਾਲੀਆਂ ਮਾਲ ਟ੍ਰੇਨਾਂ ਦੀਆਂ ਸੇਵਾਵਾਂ ਰੋਕਣ ਦੇ ਸੰਬੰਧ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਸਨ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੀਟਿੰਗ ਸੀ। ਪਰ ਰਾਸ਼ਟਰਪਤੀ ਨੇ ਬਿੱਲ ਅਜੇ ਸੂਬੇ ਦੇ ਰਾਜਪਾਲ ਕੋਲ ਪੈਂਡਿੰਗ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਕੈਪਟਨ ਨੇ ਦਿੱਲੀ ਵਿੱਚ ਰਾਜਘਾਟ ਵਿਖੇ ਧਰਨਾ ਦੇਣ ਦਾ ਫੈਸਲਾ ਲਿਆ ਸੀ, ਜੋਕਿ ਹੁਣ ਜੰਤਰ ਮੰਤਰ ਵਿਖੇ ਦਿੱਤਾ ਜਾਵੇਗਾ। ਰਾਜ ਵਿੱਚ ਰੇਲ ਗੱਡੀਆਂ ਨਾ ਚੱਲਣ ਕਾਰਨ ਪਾਵਰ ਪਲਾਂਟ ਦੇ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ।
ਉਥੇ ਹੀ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਸਨ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੀਟਿੰਗ ਸੀ। ਪਰ ਰਾਸ਼ਟਰਪਤੀ ਨੇ ਬਿੱਲ ਅਜੇ ਸੂਬੇ ਦੇ ਰਾਜਪਾਲ ਕੋਲ ਪੈਂਡਿੰਗ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਕੈਪਟਨ ਨੇ ਦਿੱਲੀ ਵਿੱਚ ਰਾਜਘਾਟ ਵਿਖੇ ਧਰਨਾ ਦੇਣ ਦਾ ਫੈਸਲਾ ਲਿਆ ਸੀ, ਜੋਕਿ ਹੁਣ ਜੰਤਰ ਮੰਤਰ ਵਿਖੇ ਦਿੱਤਾ ਜਾਵੇਗਾ।