Chief Minister Capt : ਪੰਜਾਬ ‘ਚ ਭਾਰੀ ਬਿਜਲੀ ਦੀ ਕਟੌਤੀ ਵਿਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਚ ਧਰਨਾ ਦੇਣਗੇ। ਪਹਿਲਾਂ ਇਹ ਧਰਨਾ ਦਿੱਲੀ ਦੇ ਰਾਜਘਾਟ ਵਿਖੇ ਦਿੱਤਾ ਜਾਣਾ ਸੀ। ਜੰਤਰ ਮੰਤਰ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਸਮਰਥਕ ਇੱਕੇਠੇ ਹੋਣਾ ਸ਼ੁਰੂ ਹੋ ਚੁੱਕੇ ਹਨ। ਇਹ ਵਿਰੋਧ ਪ੍ਰਦਰਸ਼ਨ ਤੇ ਧਰਨਾ ਸੰਸਦ ਵੱਲੋਂ ਹਾਲ ਹੀ ‘ਚ ਬਣਾਏ ਤਿੰਨ ਕਿਸਾਨ ਸਬੰਧੀ ਕਾਨੂੰਨਾਂ ਨੂੰ ਲੈ ਕੇ ਹੈ। ਥੋੜ੍ਹੀ ਦੇਰ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਵੀ ਪਹੁੰਚੇ ਹਨ। ਉਹ ਧਰਨੇ ਦੀ ਅਗਵਾਈ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਬਿਜਲੀ ਸੰਕਟ ਨਾਲ ਮਾਲਗੱਡੀਆਂ ਦੀ ਆਵਾਜਾਈ ਅਤੇ ਜ਼ਰੂਰੀ ਪੂਰਤੀ ਦੀ ਸਥਿਤੀ ਬਾਰੇ ਪੂਰੀ ਜਾਣਕਾਰੀ ਵੀ ਮੁਹੱਈਆ ਕਰਾਉਣਗੇ।
ਪਿਛਲੇ ਮਹੀਨੇ ਸੰਸਦ ਵੱਲੋਂ ਪਾਸ ਕੀਤੇ ਗਏ ਬਿਲਾਂ ਖਿਲਾਫ ਪੂਰੇ ਪੰਜਾਬ ‘ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ ਤੇ ਇਸ ਨੂੰ ਪੰਜਾਬ ਸਰਕਾਰ ਵੀ ਸਮਰਥਨ ਦੇ ਰਹੀ ਹੈ। ਪੰਜਾਬ ‘ਚ ਕਿਸਾਨਾਂ ਦੇ ਧਰਨ ਦੀ ਵਜ੍ਹਾ ਨਾਲ ਮਾਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੈ ਜਿਸ ਨਾਲ ਸੂਬੇ ਦੇ 5 ਥਰਮਲ ਪਲਾਂਟਾਂ ‘ਚ ਕੋਲੇ ਦੀ ਕਮੀ ਕਾਰਨ ਬਿਜਲੀ ਉਤਪਾਦਨ ਵੀ ਰੁਕ ਗਿਆ ਹੈ। ਇਸ ਨਾਲ ਹੁਣ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੂਬੇ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲਣਾ ਚਾਹੁੰਦੇ ਸਨ ਪਰ ਮੁਲਾਕਾਤ ਲਈ ਰਾਸ਼ਟਰਪਤੀ ਵੱਲੋਂ ਸਮਾਂ ਨਹੀਂ ਦਿੱਤਾ ਗਿਆ। ਇਸ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਨਾਲ ਧਰਨੇ ‘ਤੇ ਬੈਠਣ ਦੀ ਗੱਲ ਕਹੀ ਹੈ।
ਇਨ੍ਹੀਂ ਦਿਨੀਂ ਪੂਰੇ ਪੰਜਾਬ ‘ਚ 3 ਤੋਂ 4 ਘੰਟੇ ਤੱਕ ਬਿਜਲੀ ਦੀ ਕਟੌਤੀ ਹੋ ਰਹੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਖਾਦ ਦੀ ਵੀ ਮੁਸ਼ਕਲ ਹੋਣ ਲੱਗੀ ਹੈ। ਨਾਲ ਹੀ ਉਦਯੋਗਾਂ ‘ਚ ਸਾਮਾਨ ਦਾ ਸਟਾਕ ਵੀ ਵਧਣ ਲੱਗਾ ਹੈ। ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜੰਤਰ-ਮੰਤਰ ‘ਤੇ ਧਰਨਾ ਦੇਣ ਲਈ ਬੈਠੇ ਹਨ। ਖੇਤੀ ਬਿੱਲਾਂ ਖਿਲਾਫ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸ ਕਾਰਨ ਪੰਜਾਬ ‘ਚ ਰੇਲਗੱਡੀਆਂ ਦੀ ਆਵਾਜਾਈ ਬੰਦ ਹਨ। ਆਮ ਟ੍ਰੇਨ ਯਾਤਰੀਆਂ ਦੇ ਸਾਮਾਨ ਦੀ ਆਵਾਜਾਈ ਨਾ ਹੋਣ ਨਾਲ ਆਉਣ ਵਾਲੇ ਸਮੇਂ ‘ਚ ਸਮੱਸਿਆ ਹੋਰ ਵੀ ਗੰਭੀਰ ਹੋ ਸਕਦੀ ਹੈ।