Epidemic will more dangerous: ਦੁਨੀਆ ਭਰ ਵਿੱਚ ਤਬਾਹੀ ਮਚਾ ਰਹੀ ਕੋਵਿਡ-19 ਮਹਾਂਮਾਰੀ ਦੇ ਕਾਰਨ ਹੁਣ ਤੱਕ 12.31 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਸੰਕ੍ਰਮਣ ਹੁਣ ਕੁਝ ਦੇਸ਼ਾਂ ਵਿੱਚ ਫਿਰ ਵੱਧ ਰਹੀ ਹੈ। ਇਸ ਦੌਰਾਨ ਇੱਕ ਰਿਪੋਰਟ ਆਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਫੈਲਣ ਵਾਲੀ ਮਹਾਂਮਾਰੀਆਂ ਕੋਵਿਡ-19 ਨਾਲੋਂ ਜ਼ਿਆਦਾ ਘਾਤਕ ਹੋਵੇਗੀ। ਇਹ ਰਿਪੋਰਟ ਅੰਤਰ-ਸਰਕਾਰੀ ਵਿਗਿਆਨ-ਨੀਤੀ ਪਲੇਟਫਾਰਮ ਆਨ ਬਾਇਓਡਾਇਵਰਸਿਟੀ ਐਂਡ ਈਕੋਸਿਸਟਮ (IPBES) ਨੇ ਜਾਰੀ ਕੀਤੀ ਹੈ।
ਰਿਸਰਚ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਭਵਿੱਖ ਵਿੱਚ ਮਹਾਂਮਾਰੀ ਵਧੇਰੇ ਗੰਭੀਰ ਹੋਵੇਗੀ । ਇਹ ਭਵਿੱਖ ਵਿੱਚ ਹੋਰ ਤੇਜ਼ੀ ਨਾਲ ਫੈਲੇਗੀ। ਕਿਹਾ ਜਾਂਦਾ ਹੈ ਕਿ ਇਹ ਮਹਾਂਮਾਰੀ ਦੁਨੀਆ ਨੂੰ ਵਧੇਰੇ ਨੁਕਸਾਨ ਪਹੁੰਚਾਵੇਗੀ ਅਤੇ ਵਧੇਰੇ ਲੋਕਾਂ ਨੂੰ ਮਾਰ ਦੇਵੇਗੀ। ਅਜਿਹੀ ਸਥਿਤੀ ਵਿੱਚ ਕੋਵਿਡ-19 ਦੇ ਵਿਰੁੱਧ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। IPBES ਸੰਯੁਕਤ ਰਾਸ਼ਟਰ ਵੱਲੋਂ ਸਥਾਪਿਤ ਕੀਤਾ ਗਿਆ ਸੀ। ਪਰ ਸੁਤੰਤਰ ਤੌਰ ‘ਤੇ ਕੰਮ ਕਰਦਾ ਹੈ। ਇਸ ਨੇ ਕੋਰੋਨਾ ਵਾਇਰਸ ਦੀ ਲਾਗ ‘ਤੇ ਖੋਜ ਕੀਤੀ ਹੈ।
ਦੁਨੀਆ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਹੁਣ ਤੱਕ ਕੁੱਲ 4.84 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ । ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਹਾਂਮਾਰੀ ਫੈਲੇਗੀ, ਉਸ ਤੋਂ ਕੋਵਿਡ-19 ਤੋਂ ਵੀ ਵੱਧ ਮੌਤਾਂ ਹੋਣਗੀਆਂ । ਦੁਨੀਆ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਨਾਲ ਹੁਣ ਤੱਕ 3.46 ਕਰੋੜ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਪਿਛਲੀ ਸਦੀ ਵਿੱਚ 1918 ਦੇ ਇਨਫਲੂਐਨਜ਼ਾ ਮਹਾਂਮਾਰੀ ਦੇ ਬਾਅਦ ਹੋਈ 6ਵੀਂ ਮਹਾਂਮਾਰੀ ਹੈ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ-19 ਦੇ 50,210 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਸੰਕਰਮਣ ਦੀ ਕੁੱਲ ਸੰਖਿਆ 83,64,086 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੁੱਲ 55,331 ਮਰੀਜ਼ਾਂ ਦਾ ਇਲਾਜ ਵੀ ਕੀਤਾ ਗਿਆ। ਯਾਨੀ ਕਿ ਦੇਸ਼ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਸੰਕਰਮਿਤ ਨਾਲੋਂ ਜ਼ਿਆਦਾ ਹੈ। ਹੁਣ ਤੱਕ ਦੇਸ਼ ਭਰ ਵਿੱਚ 77 ਲੱਖ 11 ਹਜ਼ਾਰ 809 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 704 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ । ਹੁਣ ਤੱਕ ਦੇਸ਼ ਭਰ ਵਿੱਚ ਕੋਰੋਨਾ ਤੋਂ ਕੁੱਲ 1 ਲੱਖ 24 ਹਜ਼ਾਰ 315 ਲੋਕਾਂ ਦੀ ਮੌਤ ਹੋ ਚੁੱਕੀ ਹੈ ।