CM quarantines himself : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨੂੰ ਅਹਿਤਿਆਤ ਦੇ ਤੌਰ ‘ਤੇ ਖੁਦ ਨੂੰ ਕੁਆਰੰਟਾਈਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਇੱਕ ਕੋਰੋਨਾ ਪੀੜਤ ਅਧਿਕਾਰੀ ਦੇ ਸੰਪਰਕ ‘ਚ ਆ ਗਏ ਸਨ ਜਿਸ ਕਾਰਨ ਉਨ੍ਹਾਂ ਨੇ ਵੀਰਵਾਰ ਸ਼ਾਮ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਸਿਹਤ ਵਿਭਾਗ ਦੀ ਐਡਵਾਈਜਰੀ ਮੁਤਾਬਕ ਕੈਪਟਨ ਨੇ ਖੁਦ ਨੂੰ ਕੁਆਰੰਟਾਈਨ ਕਰ ਲਿਆ ਹੈ। 31 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਜਿਹੜੇ ਲੋਕਾਂ ਦੇ ਸੰਪਰਕ ‘ਚ ਆਏ, ਉਨ੍ਹਾਂ ‘ਚੋਂ ਇੱਕ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕੋਰੋਨਾ ਪਾਜੀਟਿਵ ਪਾਇਆ ਗਿਆ। ਇਸ ਤੋਂ ਪਹਿਲਾਂ ਵੀ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ‘ਚ ਮੌਜੂਦ ਰਹੇ ਕਾਂਗਰਸ ਦੇ ਦੋ ਵਿਧਾਇਕਾਂ ਦੇ ਪਾਜੀਟਿਵ ਪਾਏ ਜਾਣ ਕਾਰਨ ਵੀ ਮੁੱਖ ਮੰਤਰੀ ਨੂੰ ਲੰਬੇ ਸਮੇਂ ਤੱਕ ਏਕਾਂਤਵਾਸ ‘ਚ ਰਹਿਣਾ ਪਿਆ ਸੀ।
ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਾ ਕੋਵਿਡ-19 ਨਿਯਮਾਂ ਮੁਤਾਬਕ ਸ਼ਨੀਵਾਰ ਨੂੰ ਕੋਵਿਡ ਟੈਸਟ ਕੀਤਾ ਜਾਵੇਗਾ। ਉਂਝ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਨੇ ਸਿਰਫ ਅਹਿਤਿਆਤ ਦੇ ਤੌਰ ‘ਤੇ ਹੀ ਆਪਣੇ ਆਪ ਨੂੰ ਹੋਮ ਕੁਆਰੰਟਾਈਨ ਕੀਤਾ ਹੈ। ਇਸੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।