19 crore heroin smuggler : ਫਿਰੋਜ਼ਪੁਰ ਵਿੱਚ ਬੀਐਸਐਫ ਅਤੇ ਸੀਆਈਏ ਫਾਜ਼ਿਲਕਾ ਦੀ ਇੱਕ ਸਾਂਝੀ ਮੁਹਿੰਮ ਅਧੀਨ ਇੱਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਾਰੇਕੇ ਵਿੱਚ ਬੀਐਸਐਫ ਦੀ 136 ਬਟਾਲੀਅਨ ਅਤੇ ਸੀਆਈਏ ਫਾਜ਼ਿਲਕਾ ਨੇ 3 ਕਿਲੋ 800 ਗ੍ਰਾਮ ਹੈਰੋਇਨ ਦੇ ਨਾਲ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਲਗਭਗ 19 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਜਲਾਲਾਬਾਦ ਪੁਲਿਸ ਨੇ 120 ਗਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਨਾਲ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਕੁਲਵੰਤ ਸਿੰਘ ਉਰਫ ਕੰਦਾ ਵਾਸੀ ਅਸਮਾਨ ਵਾਲਾ, ਹਾਲ ਥਾਣਾ ਆਰਿਫਕੇ, ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਨਿਜਾਮਵਾਲਾ ਹਾਲ ਥਾਣਾ ਆਰਿਫਕੇ ਵਜੋਂ ਹੋਈ ਹੈ। ਇਹ ਦੋਵੇਂ ਆਲਟੋ ਕਾਰ ਵਿੱਚ ਸਵਾਰ ਸਨ, ਜਿਸ ਦੀ ਪੁਲਿਸ ਵੱਲੋਂ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 120 ਗਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰਗ ਮਨੀ ਬਰਾਮਦ ਹੋਈ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਨੇ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਕੋਲੋਂ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਆਈ ਅਤੇ ਇਹ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਦੋਸ਼ੀਆਂ ‘ਤੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।