nikon scholarship 2020: ਨਿਕੋਨ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਫੋਟੋਗ੍ਰਾਫੀ ਕੋਰਸ ਦੀ ਪੜ•ਾਈ ਕਰਨ ਵਾਲੇ ਵਿਦਿਆਰਥੀਆਂ (12ਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ) ਪਾਸੋਂ ਇਸ ਸਕਾਲਰਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਸਕਾਲਰਸ਼ਿਪ ਪ੍ਰੋਗਰਾਮ ਉਨ•ਾਂ ਵਿਦਿਆਰਥੀਆਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਹੈ, ਜਿਨ•ਾਂ ਨੂੰ ਫੋਟੋਗ੍ਰਾਫ਼ੀ ਦੀ ਪੜ•ਾਈ ਜਾਰੀ ਰੱਖਣ ‘ਚ ਵਿੱਤੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।
ਯੋਗਤਾ: 12ਵੀਂ ਜਮਾਤ ਪਾਸ ਵਿਦਿਆਰਥੀ, ਜੋ 3 ਮਹੀਨੇ ਜਾਂ ਇਸ ਤੋਂ ਵਧੇਰੇ ਸਮੇਂ ਵਾਲੇ ਫੋਟੋਗ੍ਰਾਫੀ ਪ੍ਰੋਗਰਾਮ ਦੀ ਪੜ•ਾਈ ਕਰ ਰਹੇ ਹਨ। ਵਿਦਿਆਰਥੀ ਦੇ ਪਰਿਵਾਰ ਦੀ ਸਾਲਾਨਾ ਆਮਦਨ 6 ਲੱਖ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਵਜ਼ੀਫ਼ਾ/ਲਾਭ: ਚੁਣੇ ਗਏ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਤਕ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਵੇਗੀ।
ਆਖ਼ਰੀ ਤਰੀਕ: 30-11-2020
ਕਿਵੇਂ ਕਰੀਏ ਅਪਲਾਈ: ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ।
ਐਪਲੀਕੇਸ਼ਨ ਲਿੰਕ: www.b4s.in/dpp/NSP3