CM will hold talks with the Railway Minister : ਪੰਜਾਬ ਵਿੱਚ ਰੇਲਵੇ ਵੱਲੋਂ ਗੱਡੀਆਂ ਦੀ ਆਵਾਜਾਈ ਅਜੇ ਵੀ ਸ਼ੁਰੂ ਨਹੀਂ ਕੀਤੀ ਗਈ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਸਕੱਤਰ ਰੇਲਵੇ ਮੰਤਰੀ ਨਾਲ ਗੱਲਬਾਤ ਕਰਨਗੇ, ਤਾਂ ਜੋ ਸੂਬੇ ਵਿੱਚ ਗੱਡੀਆਂ ਦੀ ਆਵਾਜਾਈ ਸੰਭਵ ਹੋ ਸਕੇ। ਇਹ ਪ੍ਰਗਟਾਵਾ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਅੱਜ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੂੰ ਲੱਗਦਾ ਹੈ ਕਿ ਕਿ ਪ੍ਰਭਾਵਿਤ ਰੂਟ ਉੱਤੇ ਰੇਲ ਸੇਵਾਵਾਂ ਜਲਦੀ ਮੁੜ ਚਾਲੂ ਹੋ ਜਾਣਗੀਆਂ। ਹੁਣ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਰੇਲਵੇ ਮੰਤਰੀ ਨਾਲ ਗੱਲਬਾਤ ਗੱਲਬਾਤ ਕਰਨਗੇ, ਜਿਸ ’ਤੇ ਇਹ ਮੁੱਦਾ ਹੱਲ ਹੋ ਜਾਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਰੇਲਵੇ ਰੈਕ ਖਾਲੀ ਕਰ ਦਿੱਤੇ ਹਨ, ਉਧਰ ਰੇਲਵੇ ਨੇ ਕਿਹਾ ਕਿ 23 ਰੇਲਵੇ ਟਰੈਕ ’ਤੇ ਅਜੇ ਵੀ ਡਟੇ ਹੋਏ ਹਨ, ਜਿਸ ਕਾਰਨ ਗੱਡੀਆਂ ਦਾ ਚਲਾਉਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕਿਸਾਨ ਜਥੇਬੰਦੀਆਂ ਵੱਲੋਂ ਸਿਰਫ ਮਾਲਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ‘ਤੇ ਰੇਲਵੇ ਵਿਭਾਗ ਨੇ ਪੰਜਾਬ ਸਰਕਾਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਸੂਬੇ ‘ਚ ਸਿਰਫ ਮਾਲਗੱਡੀਆਂ ਨੂੰ ਚਲਾਏ ਜਾਣ ਦੀ ਇਜਾਜ਼ਤ ਕਿਉਂ ਮੰਗੀ ਜਾ ਰਹੀ ਹੈ। ਯਾਤਰੀ ਤੇ ਮਾਲਗੱਡੀਆਂ ਦੋਵੇਂ ਹੀ ਚੱਲਣਗੀਆਂ। ਸੂਬਾ ਸਰਕਾਰ ਦੀ ਮੰਗ ‘ਤੇ ਸਿਰਫ ਮਾਲਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਜੇਕਰ ਅਜਿਹਾ ਕੀਤਾ ਗਿਆ ਤਾਂ ਇੱਕ ਨਵੀਂ ਰਿਵਾਇਤ ਸ਼ੁਰੂ ਹੋ ਜਾਵੇਗੀ। ਸੂਬਾ ਸਰਕਾਰ ਪਹਿਲਾਂ ਸੂਬੇ ਦੇ ਸਾਰੇ ਰੇਲ ਟਰੈਕ ਖਾਲੀ ਕਰਵਾਏ ਉਸ ਤੋਂ ਬਾਅਦ ਹੀ ਅੱਗੇ ਫੈਸਲਾ ਲਿਆ ਜਾ ਸਿਕਦਾ ਹੈ ਕਿਉਂਕਿ ਰੇਲ, ਰੇਲ ਟਰੈਕਸ ਤੇ ਉਸ ਦੇ ਸਟਾਫ ਦੀ ਸੁਰੱਖਿਆ ਇੱਕ ਵੱਡਾ ਮਾਮਲਾ ਹੈ।
ਉਨ੍ਹਾਂ ਨੇ ਕਿਹਾ ਕਿ ਰੇਲ ਚਲਾਉਣ ਲਈ ਸੂਬੇ ਦੇ ਸਾਰੇ ਟਰੈਕ ਖਾਲੀ ਹੋਣੇ ਜ਼ਰੂਰੀ ਹਨ ਕਿਉਂਕਿ 22 ਤੋਂ 24 ਅਕਤੂਬਰ ‘ਚ ਮਾਲਗੱਡੀਆਂ ਚਲਾਈਆਂ ਗਈਆਂ ਸਨ ਪਰ ਰੇਲ ਟਰੈਕ ‘ਤੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਕਾਰਨ ਕੁਝ ਥਾਵਾਂ ‘ਤੇ ਹਾਦਸੇ ਹੁੰਦੇ-ਹੁੰਦੇ ਬਚੇ। ਸਾਡੇ ਲਈ ਆਮ ਲੋਕਾਂ ਦੀ ਸੁਰੱਖਿਆ ਵੱਡਾ ਮੁੱਦਾ ਹੈ। ਅਜੇ ਵੀ ਸੂਬੇ ਦੇ 1 ਰੇਲਵੇ ਸਟੇਸ਼ਨ ਦੇ ਅੰਦਰ ਅਤੇ 22 ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਹੈ। ਜਦੋਂ ਤੱਕ ਇਹ ਖਾਲੀ ਨਹੀਂ ਕਰਵਾਏ ਜਾਂਦੇ ਉਦੋਂ ਤੇਕ ਰੇਲਾਂ ਚਲਾਉਣਾ ਸੰਭਵ ਨਹੀਂ ਹੈ।