Amit shah says in kolkata caa: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਵਾਰ ਫਿਰ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਬਾਰੇ ਆਪਣੇ ਦਾਅਵੇ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕੋਲਕਾਤਾ ਵਿੱਚ ਕਿਹਾ ਸੀ ਕਿ ਸੀਏਏ ਲਾਗੂ ਹੋਵੇਗਾ। ਕਾਨੂੰਨ ਆਪਣੀ ਜਗ੍ਹਾ ਹੈ ਪਰ ਇਹ ਕੇਂਦਰ ਸਰਕਾਰ ਦਾ ਸੰਕਲਪ ਹੈ। ਅਮਿਤ ਸ਼ਾਹ ਦੋ ਦਿਨਾਂ ਦੌਰੇ ‘ਤੇ ਪੱਛਮੀ ਬੰਗਾਲ ਪਹੁੰਚੇ ਹੋਏ ਹਨ। ਇੱਥੇ ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੀਏਏ ਦੇ ਵਿਰੁੱਧ ਹਨ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਹੈ ਕਿ ਬੰਗਾਲ ਵਿੱਚ ਸੀਏਏ ਲਾਗੂ ਕਰਨ ਲਈ ਤੁਹਾਨੂੰ ਮੇਰੀ ਮ੍ਰਿਤਕ ਦੇਹ ਤੋਂ ਦੀ ਲੰਘਣਾ ਪਏਗਾ। ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਜੇ ਤੁਸੀਂ ਮੇਰੀ ਸਰਕਾਰ ਨੂੰ ਬਰਖਾਸਤ ਕਰਨਾ ਚਾਹੁੰਦੇ ਹੋ ਤਾਂ ਅਜਿਹਾ ਕਰੋ, ਪਰ ਮੈਂ ਕਦੇ ਵੀ ਸੀਏਏ ਨੂੰ ਪੱਛਮੀ ਬੰਗਾਲ ਵਿੱਚ ਲਾਗੂ ਨਹੀਂ ਹੋਣ ਦਿਆਂਗੀ।
ਮਮਤਾ ਬੈਨਰਜੀ ਨੇ ਵੀ ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਨਾ ਕਰਨ ਦਾ ਪ੍ਰਣ ਲਿਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਸਾਰੇ ਨਾਗਰਿਕ ਹਾਂ। ਸਾਡਾ ਆਦਰਸ਼ ਸਾਰੇ ਧਰਮਾਂ ਵਿੱਚ ਇਕਸੁਰਤਾ ਹੈ। ਅਸੀਂ ਕਿਸੇ ਨੂੰ ਬੰਗਾਲ ਨਹੀਂ ਛੱਡਣ ਦੇਵਾਂਗੇ। ਅਸੀਂ ਸ਼ਾਂਤੀ ਨਾਲ ਜੀਵਾਂਗੇ ਅਤੇ ਚਿੰਤਾ ਮੁਕਤ ਹੋ ਕੇ ਰਹਾਂਗੇ। ਅਸੀਂ ਬੰਗਾਲ ਵਿੱਚ ਐਨਆਰਸੀ ਅਤੇ ਸੀਏਏ ਦੀ ਇਜ਼ਾਜ਼ਤ ਨਹੀਂ ਦੇਵਾਂਗੇ। ਅਸੀਂ ਸ਼ਾਂਤੀ ਬਣਾ ਕੇ ਰੱਖਣੀ ਹੈ। ਇਸ ਦੇ ਨਾਲ ਹੀ ਹੁਣ ਅਮਿਤ ਸ਼ਾਹ ਨੇ ਕੋਲਕਾਤਾ ਵਿੱਚ ਇਹ ਬਿਆਨ ਦੇ ਕੇ ਮਮਤਾ ਬੈਨਰਜੀ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਮਮਤਾ ਬੈਨਰਜੀ ਅਮਿਤ ਸ਼ਾਹ ਦੇ ਬਿਆਨ ‘ਤੇ ਕੀ ਪ੍ਰਤੀਕਰਮ ਦਿੰਦੀ ਹੈ। ਅਮਿਤ ਸ਼ਾਹ ਨੇ ਬੰਗਾਲ ਦੀਆਂ 200 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਂ ਨਿਸ਼ਚਤ ਤੌਰ ਤੇ ਕਹਿੰਦਾ ਹਾਂ ਕਿ ਆਉਣ ਵਾਲੀਆਂ ਚੋਣਾਂ ਵਿੱਚ ਅਸੀਂ 200 ਤੋਂ ਵੱਧ ਸੀਟਾਂ ਵਾਲੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਜਾ ਰਹੇ ਹਾਂ।