Young man commits suicide : ਅੰਮ੍ਰਿਤਸਰ ਤੋਂ ਅੱਜ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਘਰ ਵਿੱਚ ਕੰਮ ਕਰਨ ਵਾਲੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਹ ਲੜਕਾ ਡਾ. ਵੇਰਕਾ ਦੇ ਘਰ ਵਿੱਚ ਪਿਛਲੇ 12 ਸਾਲਾਂ ਤੋਂ ਕੁੱਕ ਦਾ ਕੰਮ ਕਰਦਾ ਸੀ। ਪੁਲਿਸ ਨੂੰ ਖੁਦਕੁਸ਼ੀ ਵਾਲੀ ਥਾਂ ’ਤੇ ਕੋਈ ਵੀ ਸੁਸਾਈਡ ਨੋਟ ਮਿਲਿਆ, ਜਿਸ ਕਾਰਨ ਉਸ ਨੇ ਆਪਣੀ ਜ਼ਿੰਦਗੀ ਨੂੰ ਕਿਉਂ ਖਤਮ ਕੀਤਾ, ਇਸ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ। ਮ੍ਰਿਤਕ ਦੀ ਪਛਾਣ ਨੀਮ ਬਹਾਦਰ ਰਾਣਾ ਉਰਫ ਸੰਦੀਪ ਪੁੱਤਰ ਸ਼ਿਵ ਰਾਣਾ ਵਜੋਂ ਹੋਈ ਹੈ, ਜੋਕਿ ਸ਼ਿੰਗਲਿੰਗ ਅਖਰਾ ਗਾਚੀ ਨੇਪਾਲ ਦਾ ਰਹਿਣ ਵਾਲਾ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸੰਦੀਪ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਖਦਕੁਸ਼ੀ ਕੀਤੀ ਹੈ। ਉਸ ਦੇ ਨਾਲ ਕੰਮ ਕਰਨ ਵਾਲੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਹਾਲਾਂਕਿ ਸਾਰਿਆਂ ਦਾ ਕਹਿਣਾ ਹੈ ਕਿ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ। ਪਰ ਉਸ ਦੇ ਪਿਤਾ ਲੰਮੇ ਸਮੇਂ ਤੋਂ ਬੀਮਾਰ ਰਹਿੰਦੇ ਸਨ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਪਰ ਕਿਉਂਕਿ ਖੁਦਕੁਸ਼ੀ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ, ਜਿਸ ਕਾਰਨ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਹ 12 ਸਾਲਾਂ ਤੋਂ ਡਾ. ਵੇਰਕਾ ਦੇ ਘਰ ਕੰਮ ਕਰਦਾ ਸੀ। ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸੰਦੀਪ ਦੇ ਤਿੰਨ ਬੱਚੇ ਸਨ। ਪੁਲਿਸ ਨੇ ਧਾਰਾ 174 ਸੀਆਰਪੀ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਉਥੇ ਹੀ ਉਸ ਦੇ ਨਾਲ ਕੰਮ ਕਰਨ ਵਾਲੇ ਸਾਥੀ ਦਾ ਕਹਿਣਾ ਹੈ ਕਿ ਸੰਦੀਪ ਲਗਭਗ 30-35 ਸਾਲਾਂ ਦਾ ਸੀ। ਉਨ੍ਹਾਂ ਮੁਤਾਬਕ ਉਸ ਨੂੰ ਕੋਈ ਪ੍ਰੇਸ਼ਾਨੀ ਨਹੀਂ ਸੀ। ਉਹ ਆਰਾਮ ਕਰਕੇ ਘਰੋਂ ਆਇਆ ਅਤੇ ਉਸ ਨੇ ਰਸੋਈ ਵਿੱਚ ਕੰਮ ਕੀਤਾ ਅਤੇ ਫਿਰ ਬਾਹਰ ਚਲਾ ਗਿਆ। ਫਿਰ ਉਨ੍ਹਾਂ ਨੇ ਉਸ ਨੂੰ ਬੁਲਾਉਣ ਲਈ ਫੋਨ ਕੀਤਾ, ਜਦੋਂ ਨਹੀਂ ਆਇਆ ਤਾਂ ਘਰ ਵਿੱਚ ਸਭ ਤੋਂ ਉਪਰ ਰੈਸਟ ਰੂਮ ਵਿੱਚ ਉਸ ਨੇ ਲੜਕੇ ਨੂੰ ਦੇਖਣ ਵਾਸਤੇ ਭੇਜਿਆ, ਜਿਥੇ ਉਹ ਲਟਕਿਆ ਹੋਇਆ ਮਿਲਿਆ।