Farmers will march to Delhi : ਬਠਿੰਡਾ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਜੇ ਵਿਰੋਧ ਵਿੱਚ ਪੂਰੇ ਸੂਬੇ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਐਲਾਨ ਕੀਤਾ ਹੈ ਕਿ ਉਹ 26 ਤੇ 27 ਨਵੰਬਰ ਨੌਂ ਟਰੈਕਟਰ ਟਰਾਲੀਆਂ ਲੈ ਕੇ ਸੂਬੇ ਭਰ ਦੇ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਰੱਦ ਕਰਨ ਲਈ ਮਜਬੂਰ ਕਰਨਗੀਆਂ। ਇਸ ਸੰਬੰਧੀ ਬਠਿੰਡਾ ਦੇ ਚਿਲਡਰਨ ਪਾਰਕ ਵਿਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਕਿਸਾਨ ਇਕੱਠੇ ਹੋਏ ਅਤੇ ਦਿੱਲੀ ਕੂਚ ਕਰਨ ਸੰਬੰਧੀ ਰਣਨੀਤੀ ਤਿਆਰ ਕੀਤੀ ਗਈ। ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਹਿੱਸਾ ਲੈਣਗੇ।
ਜਥੇਬੰਦੀ ਦੇ ਪ੍ਰਧਾਨ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ ਅਤੇ ਇਹ ਖੇਤੀ ਕਾਨੂੰਨ ਲਾ ਕੇ ਦੇਸ਼ ਭਰ ਵਿੱਚ ਖੇਤੀ ਨੂੰ ਖਤਮ ਕਰ ਰਹੀ ਹੈ ਜਿਸ ਦੇ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ। ਇਸੇ ਦੇ ਚੱਲਦਿਆਂ ਉਨ੍ਹਾਂ ਨੇ 26 ਅਤੇ 27 ਨਵੰਬਰ ਨੂੰ ਨੂੰ ਦਿੱਲੀ ਵਿੱਚ ਕੂਚ ਕਰਨ ਦਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਸੂਬੇ ਵਿੱਚ ਗੱਡੀਆਂ ਦੀ ਆਵਾਜਾਈ ਵੀ ਨੂੰ ਰੋਕਿਆ ਹੋਇਆ ਸੀ।
ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਨੇ ਰੇਲਵੇ ਰੈਕ ਖਾਲੀ ਕਰ ਦਿੱਤੇ ਹਨ, ਉਧਰ ਰੇਲਵੇ ਨੇ ਕਿਹਾ ਕਿ 23 ਰੇਲਵੇ ਟਰੈਕ ’ਤੇ ਅਜੇ ਵੀ ਡਟੇ ਹੋਏ ਹਨ, ਜਿਸ ਕਾਰਨ ਗੱਡੀਆਂ ਦਾ ਚਲਾਉਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕਿਸਾਨ ਜਥੇਬੰਦੀਆਂ ਵੱਲੋਂ ਸਿਰਫ ਮਾਲਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ‘ਤੇ ਰੇਲਵੇ ਵਿਭਾਗ ਦਾ ਕਹਿਣਾ ਹੈ ਕਿ ਉਹ ਸੂਬੇ ਵਿੱਚ ਯਾਤਰੀ ਤੇ ਮਾਲਗੱਡੀਆਂ ਦੋਵੇਂ ਹੀ ਚਲਾਏਗਾ। ਰੇਲਵੇ ਤੇ ਪੰਜਾਬ ਸਰਕਾਰ ਦੀ ਇਸੇ ਖਿੱਚੋਤਾਣ ਦੇ ਚੱਲਦਿਆਂ ਅਜੇ ਤੱਕ ਸੂਬੇ ਵਿੱਚ ਰੇਲ ਸੇਵਾ ਬਹਾਲ ਨਹੀਂ ਹੋ ਸਕੀ ਹੈ।