480 new corona cases : ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਕੋਰੋਨਾ ਦੇ 480 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਮੋਹਾਲੀ ਤੋਂ ਸਾਹਮਣੇ ਆਏ, ਜਿਥੇ 94 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਥੇ ਹੀ ਅੱਜ ਕੋਰੋਨਾ ਨਾਲ 15 ਲੋਕਾਂ ਦੀ ਮੌਤ ਹੋਈ। ਅੱਜ 517 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਬਠਿੰਡਾ ਤੋਂ ਇੱਕ, ਫਾਜ਼ਿਲਕਾ ਤੋਂ ਇੱਕ, ਜਲੰਧਰ ਤੋਂ ਦੋ, ਲੁਧਿਆਣਾ ਤੋਂ 6, ਮੋਹਾਲੀ ਤੋਂ ਇੱਕ, ਮੁਕਤਸਰ ਤੋਂ ਇੱਕ, ਪਠਾਨਕੋਟ ਤੋਂ ਇੱਕ, ਪਟਿਆਲਾ ਤੋਂ ਇੱਕ ਤੋ ਰੋਪੜ ਤੋਂ ਇੱਕ ਮਰੀਜ਼ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 136958 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 127821 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4827 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 122 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 12 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4310 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2726398 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 19657 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਵਿੱਚ ਸੂਬੇ ਵਿੱਚ ਕੋਰੋਨਾ ਦੇ 647 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣੇ ਤੋਂ 78 ਅਤੇ ਮੋਹਾਲੀ ਤੋਂ 75 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਥੇ ਹੀ ਬੀਤੇ ਦਿਨ ਕੋਰੋਨਾ ਨਾਲ 14 ਲੋਕਾਂ ਦੀ ਮੌਤ ਹੋਈ। ਅੱਜ 372 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ। ਦੱਸ ਦੇਈਏ ਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਘਟਣ ਕਾਰਨ ਪੰਜਾਬ ਵਿੱਚ ਸਰਕਾਰ ਵੱਲੋਂ ਵਧੇਰੇ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨ ਦੀਆਂ ਹਿਦਾਇਤਾਂ ਦਿੱਤੀ ਜਾ ਰਹੀ ਹੈ।