Prisoners released on parole : ਚੰਡੀਗੜ੍ਹ : ਕੋਵਿਡ-19 ਦੌਰਾਨ ਮਾਰਚ ਵਿੱਚ ਬੁੜੈਲ ਜੇਲ੍ਹ ਤੋਂ ਕੀਤੇ ਗਏ ਕੈਦੀਆਂ ਦੀ ਪੈਰੋਲ ਖਤਮ ਹੋ ਚੁੱਕੀ ਹੈ। ਹੁਣ ਇਨ੍ਹਾਂ ਕੈਦੀਆਂ ਦਾ 16 ਨਵੰਬਰ ਨੂੰ ਐਂਟੀਜੇਨ ਟੈਸਟ ਹੋਵੇਗਾ, ਜਿਸ ਵਿੱਚ ਜੇਕਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜਿਆ ਜਾਵੇਗਾ। ਇਸ ਦੇ ਲਈ ਵਿਭਾਗ ਵੱਲੋਂ ਤਿਆਰੀ ਸ਼ੁਰੂ ਕੀਤੀ ਜਾ ਚੁੱਕੀ ਹੈ। ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਸਵੰਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ -19 ਤੋਂ ਸੁਰੱਖਿਅਤ ਕੈਦੀ ਨੂੰ ਹੀ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਜੇਕਰ ਕਿਸੇ ਕੈਦੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਜਾਂਦੀ ਹੈ ਤਾਂ ਉਸਨੂੰ GMSH ਸੈਕਟਰ -16 ਵਿਚ ਇਲਾਜ ਲਈ ਦਾਖਲ ਕਰਵਾਇਆ ਜਾਵੇਗਾ। ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਸ਼ੋਕ ਕੁਮਾਰ ਮਾਨ ਨੇ ਕਿਹਾ ਕਿ ਕੈਦੀਆਂ ਦੀ ਪੈਰੋਲ ਖ਼ਤਮ ਹੋ ਗਈ ਹੈ। ਆਈਜੀ ਓਮਵੀਰ ਸਿੰਘ ਸਮੇਤ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਵਾਪਸੀ ਬਾਰੇ ਗੱਲ ਕੀਤੀ ਗਈ ਹੈ। ਜਿਸ ਵਿੱਚ ਜਸਟਿਸ ਜਸਵੰਤ ਸਿੰਘ ਦੀ ਤਰਫੋਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਥੇ ਤੁਹਾਨੂੰ ਦੱਸਣਯੋਗ ਹੈ ਕਿ ਪੂਰੇ ਦੇਸ਼ ਵਿੱਚ ਕੋਰੋਨਾ ਮਹਾਮਾਰੀ ਦਾ ਜਦੋਂ ਪੂਰਾ ਜ਼ੋਰ ਚੱਲ ਰਿਹਾ ਸੀ ਤਾਂ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਸੁਪਰੀਮ ਕਰੋਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਸੈਕਟਰ – 45 ਸਥਿਤ ਜੇਲ੍ਹ ਵਿਚੋਂ ਤਕਰੀਬਨ 250 ਕੈਦੀ ਵੀ ਰਿਹਾਅ ਕੀਤੇ ਗਏ। ਹੁਣ ਜਦੋਂ ਕਿ ਕੋਰੋਨਾ ਦਾ ਪ੍ਰਕੋਪ ਘਟ ਰਿਹਾ ਹੈ, ਤਾਂ ਕੈਦੀਆਂ ਨੂੰ ਵਾਪਸ ਜੇਲ੍ਹਾਂ ਲਿੱਚ ਬੁਲਾਇਆ ਜਾਵੇਗਾ। ਇਕ ਸਲਾਟ ਵਿਚ ਤਕਰੀਬਨ 50 ਕੈਦੀਆਂ ਨੂੰ ਐਂਟਰੀ ਦਿੱਤੀ ਜਾਵੇਗੀ। ਇਹ ਫੈਸਲਾ ਕੋਰੋਨਾ ਦੀ ਲਾਗ ਕਾਰਨ ਵੀ ਲਿਆ ਗਿਆ ਹੈ। ਇਸ ਦੇ ਲਈ ਜੇਲ੍ਹ ਦੇ ਮੁੱਖ ਗੇਟ ‘ਤੇ ਰੈਪਿਡ ਐਂਟੀਜੇਨ ਟੈਸਟ ਮਸ਼ੀਨ ਲਗਾਈ ਜਾਏਗੀ ਤਾਂ ਜੋ ਕੈਦੀਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਇਨਫੈਕਸ਼ਨ ਦਾ ਕੋਈ ਖ਼ਤਰਾ ਨਾ ਰਹੇ।