Farmers and workers : ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਪਹਿਲਾਂ ਕਿਸਾਨਾਂ ਵੱਲੋਂ ਦੁਸਹਿਰੇ ਵਾਲੇ ਦਿਨ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ ਸੀ ਤੇ ਹੁਣ ਦੀਵਾਲੀ ‘ਤੇ ਕਿਸਾਨਾਂ ਨੇ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 14 ਨਵੰਬਰ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਕਾਲੀ ਦੀਵਾਲੀ ਮਨਾਉਂਦਿਆਂ ਘਰਾਂ ਉੱਤੇ ਕਾਲੀਆਂ ਝੰਡੀਆਂ ਲਾਈਆਂ ਜਾਣਗੀਆਂ ਤੇ ਮੋਦੀ ਸਰਕਾਰ ਦੇ 1000 ਤੋਂ ਵੱਧ ਪਿੰਡਾਂ ਵਿੱਚ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 21 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਰੇਲ ਪਟੜੀਆਂ ਤੇ ਪਲੇਟਫਾਰਮ ‘ਤੇ ਧਰਨਾ ਨੇ ਦੇ ਕੇ ਸਟੇਸ਼ਨ ਦੇ ਬਾਹਰ ਵੱਖ ਜਗ੍ਹਾ ‘ਤੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਕੇਂਦਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਖੇਤੀ ਕਾਨੂੰਨ ਤੇ ਪਰਾਲੀ ਸਾੜਨ ਸਬੰਧੀ ਬਣਾਏ ਕਾਨੂੰਨ ਲਗਾ ਕੇ ਕਿਸਾਨੀ ਨੂੰ ਬਰਬਾਦ ਕਰ ਦਿੱਤਾ ਗਿਆ ਹੈ ਇਸ ਲਈ ਕਿਸਾਨ ਮਜ਼ਦੂਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਕਿਸਾ ਮਜ਼ਦੂਰ 14 ਨਵੰਬਰ ਨੂੰ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਸੰਘਰਸ਼ ਕਮੇਟੀ ਨੇ ਪੰਜਾਬ ਦੇ ਤੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦੇਣ ਲਈ ਦੁਕਾਨਦਾਰ ਆਪਣੀ ਦੁਕਾਨ, ਚਾਲਕ ਆਪਣੇ ਵਾਹਨ, ਸਬਜ਼ੀ ਵਿਕ੍ਰੇਤਾ ਆਪਣੀ ਰੇਹੜੀ ਅਤੇ ਲੋਕ ਆਪਣੇ ਘਰਾਂ ‘ਤੇ ਕਾਲੇ ਝੰਡੇ ਲਗਾਉਣ ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਮੂੰਹ ਤੋੜ ਜਵਾਬ ਦੇਣ।
ਪੰਧੇਰ ਨੇ ਦਾਅਵਾ ਕੀਤਾ ਕਿ ਰੇਲ ਡਵੀਜ਼ਨ ਫਿਰੋਜ਼ਪੁਰ ‘ਚ ਜਿਥੇ ਵੀ ਕਿਸਾਨ ਜਥੇਬੰਦੀਆਂ ਰੇਲ ਟਰੈਕ ‘ਤੇ ਧਰਨਾ ਦੇ ਰਹੀਆਂ ਸਨ, ਉਹ ਸਾਰੀਆਂ ਥਾਵਾਂ ਖਾਲੀ ਕਰ ਦਿੱਤੀਆਂ ਗਈਆਂ ਹਨ ਤੇ ਰੇਲ ਪ੍ਰਸ਼ਾਸਨ ਵੱਲੋਂ ਮਾਲਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਪੰਧੇਰ ਨੇ ਦੋਸ਼ ਲਗਾਇਆ ਕਿ ਰੇਲ ਟਰੈਕ ਖਾਲੀ ਕਰਨ ‘ਤੇ ਵੀ ਕੇਂਦਰ ਸਰਕਾਰ ਮਾਲਗੱਡੀਆਂ ਨਹੀਂ ਚਲਾਏਗੀ। ਪੰਜਾਬ ਨੂੰ ਆਰਥਿਕ ਨੁਕਸਾਨ ਪਹੁੰਚਾਏਗੀ ਤੇ ਬਾਰਡਰ ‘ਤੇ ਬੈਠੇ ਜਵਾਨਾਂ ਦਾ ਨੁਕਸਾਨ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮੰਤਰੀ ਆਪਣੇ ਨੇਤਾਵਾਂ ਦੀ ਗੱਲ ਨਹੀਂ ਸੁਣ ਰਹੇ ਹਨ ਤਾਂ ਕਿਸਾਨਾਂ ਦੀ ਕੀ ਗੱਲ ਸੁਣਨਗੇ। ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਆਪਣੇ ਬਿਆਨ ‘ਚ ਕਹਿ ਰਹੇ ਹਨ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਕੇਂਦਰ ਸਰਕਾਰ ਨਾ ਤਾਂ ਕਿਸਾਨਾਂ ਨਾਲ ਗੱਲ ਕਰ ਰਹੀ ਹੈ ਤੇ ਨਾ ਹੀ ਮਾਲਗੱਡੀਆਂ ਚਲਾ ਰਹੀ ਹੈ।