dengue positive patients today: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਕੋਰੋਨਾ ਦੇ ਨਾਲ ਡੇਂਗੂ ਨੇ ਵੀ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਡੇਂਗੂ ਦੇ 12 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਸਬੰਧੀ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਵੱਲੋਂ ਪੁਸ਼ਟੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ ਡੇਂਗੂ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1298 ਤੱਕ ਪਹੁੰਚ ਚੁੱਕੀ ਹੈ ਜਦਕਿ 1829 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਤੋਂ 462 ਸ਼ੱਕੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 379 ਡੇਂਗੂ ਪਾਜ਼ੀਟਿਵ ਮਾਮਲੇ ਹਨ। ਬਾਹਰਲੇ ਸੂਬਿਆਂ ਤੋਂ ਡੇਂਗੂ ਦੇ ਕੁੱਲ ਸ਼ੱਕੀ ਮਰੀਜ਼ਾਂ ਦੀ ਗਿਣਤੀ 54 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 46 ਡੇਂਗੂ ਪਾਜ਼ੀਟਿਵ ਹਨ। ਇਸ ਤਰ੍ਹਾਂ ਡੇਂਗੂ ਦੇ ਕੁੱਲ 2345 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਸਾਹਮਣੇ ਆਈ ਹੈ, ਜਿਨ੍ਹਾਂ ‘ਚੋਂ 1723 ਡੇਂਗੂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਅੱਜ ਤੱਕ 105743 ਘਰਾਂ ‘ਚ ਸਿਹਤ ਵਿਭਾਗ ਦੀ ਟੀਮ ਵਿਜਟ ਕਰ ਚੁੱਕੀ ਹੈ, ਜਿਨ੍ਹਾਂ ‘ਚੋਂ 967 ਘਰਾਂ ‘ਚੋਂ ਲਾਰਵਾ ਪਾਇਆ ਗਿਆ ਹੈ। ਅੱਜ ਤੱਕ ਕੁੱਲ 165810 ਕੰਟੇਨਰ ਚੈਕ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1039 ਕੰਟੇਨਰ ਪਾਜ਼ੀਟਿਵ ਪਾਏ ਗਏ ਹਨ। ਅੱਜ ਤੱਕ 524 ਪਾਜ਼ੀਟਿਵ ਕੰਟੇਨਰਾਂ ਦੀ ਲਿਸਟ ਮਿਊਸੀਪਲ ਕਾਰਪੋਰੇਸ਼ਨ ਨੂੰ ਚਲਾਨ ਲਈ ਭੇਜਿਆ ਜਾ ਚੁੱਕਿਆ ਹੈ। ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਡੇਂਗੂ ਮੱਛਰਾਂ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟਰੇਆ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰ, ਕਬਾੜ ਆਦਿ ‘ਚ ਸਾਫ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।