Punjab CM allows : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ, ਸੂਬੇ ਭਰ ਵਿੱਚ ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਹਰੇ ਪਟਾਕੇ ਚਲਾਉਣ ਲਈ 2 ਘੰਟੇ ਦੀ ਮਨਜ਼ੂਰੀ ਦਿੱਤੀ ਹੈ। ਜਦ ਕਿ ਮੰਡੀ ਗੋਬਿੰਦਗੜ੍ਹ ਵਿਖੇ 9 ਦੀ ਅੱਧੀ ਰਾਤ ਤੋਂ 10 ਨਵੰਬਰ ਅਤੇ 20 ਦਸੰਬਰ ਦੀ ਅੱਧੀ ਰਾਤ ਤੱਕ ਪਟਾਕੇ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਉਥੇ ਏਅਰ ਕੁਆਲਟੀ ਦਾ ਪੱਧਰ ਕਾਫੀ ਹੇਠਾਂ ਹੈ। ਇਨ੍ਹਾਂ ਆਦੇਸ਼ਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ, ਜੋ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਨਾਲ ਹੀ ਵੱਖੋ ਵੱਖਰੇ ਨਿਆਂਇਕ ਆਦੇਸ਼ਾਂ ਨੂੰ ਪਾਸ ਕਰ ਦਿੱਤਾ ਗਿਆ ਹੈ।
ਦੀਵਾਲੀ ਵਾਲੇ ਦਿਨ (14 ਨਵੰਬਰ) ਨੂੰ ਹਰੇ ਪਟਾਕੇ ਰਾਤ ਨੂੰ 8 ਤੋਂ 10 ਵਜੇ ਚਲਾਏ ਤੱਕ ਜਾ ਸਕਦੇ ਹਨ। ਗੁਰਪੁਰਬ (30 ਨਵੰਬਰ) ਨੂੰ, ਸ਼ਾਮ 4 ਵਜੇ ਤੋਂ 5 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ ਨੂੰ ਲੋਕ ਰਾਤ 11.55 ਵਜੇ ਤੋਂ 12.30 ਵਜੇ ਤੱਕ ਪਟਾਕੇ ਚਲਾ ਸਕਦੇ ਹਨ। ਵਰਚੁਅਲ ਕੋਵਿਡ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਤੇ ਕਿਹਾ ਕਿ ਜੇਕਰ ਕਿਸੇ ਵੱਲੋਂ ਕੋਵਿਡ-19 ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।