Father-in-law killed : ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਵਿਖੇ ਪਿਤਾ ਨੇ ਆਪਣੀ ਨੂੰਹ ਨਾਲ ਮਿਲ ਕੇ ਬੇਟੇ ਦੀ ਹੱਤਿਆ ਕਰ ਦਿੱਤੀ ਤੇ ਸਬੂਤਾਂ ਨੂੰ ਮਿਟਾਉਣ ਲਈ ਪੁਲਿਸ ਤੋਂ ਚੋਰੀ ਉਸ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ। ਪੁਲਿਸ ਨੇ ਦੋਸ਼ੀ ਪਿਤਾ ਤੇ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਹੁਰੇ ਤੇ ਨੂੰਹ ਦੋਵਾਂ ਨੇ ਯੋਜਨਾ ਬਣਾ ਕੇ ਰਾਤ ਦੇ ਸਮੇਂ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਤੇ ਸਬੂਤ ਮਿਟਾਉਣ ਲਈ ਚੁੱਪਚਾਪ ਉਸ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਹਿਰਾਸਤ ‘ਚ ਲੈ ਲਿਆ ਤੇ ਦੋਸ਼ੀ ਪਿਤਾ ਨੇ ਦੱਸਿਆ ਕਿ ਉਸ ਦਾ ਬੇਟਾ ਉਸ ‘ਤੇ ਸ਼ੱਕ ਕਰਦਾ ਸੀ ਕਿ ਉਸ ਦੇ ਪਤਨੀ ਨਾਲ ਨਾਜਾਇਜ਼ ਸਬੰਧ ਹਨ। ਇਸੇ ਕਾਰਨ ਉਸ ਦੀ ਰਾਤ ਸਮੇਂ ਬੇਟੇ ਨਾਲ ਕਿਹਾ-ਸੁਣੀ ਹੋ ਗਈ ਅਤੇ ਸੱਟ ਲੱਗਣ ਨਾਲ ਉਸ ਦੇ ਪੁੱਤਰ ਦੀ ਮੌਤ ਹੋ ਗਈ। ਮਾਨਸਾ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਾ ਦੇ ਰਹਿਣ ਵਾਲਾ ਜਗਜੀਤ ਸਿੰਘ ਦਾ ਉਸ ਦੇ ਪਿਤਾ ਤੇ ਪਤਨੀ ਨੇ ਮਿਲ ਕੇ ਕਤਲ ਕਰ ਦਿੱਤਾ ਹੈ ਜਿਸ ‘ਤੇ ਅਸੀਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲਣ ਤੱਕ ਦੋਸ਼ੀਆਂ ਨੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਸੀ ਤਾਂ ਕਿ ਸਬੂਤਾਂ ਨੂੰ ਲੁਕਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਦੇ ਕਲਯੁੱਗ ‘ਚ ਰਿਸ਼ਤੇ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ਪਿਤਾ ਪੁੱਤਰ ਦਾ ਦੁਸ਼ਮਣ ਬਣ ਗਿਆ ਹੈ ਤੇ ਅੱਜ ਦੇ ਸਮੇਂ ‘ਚ ਲੋਕਾਂ ਦੀ ਸਹਿਣਸ਼ਕਤੀ ਖਤਮ ਹੁੰਦੀ ਜਾ ਰਹੀ ਹੈ। ਥੋੜ੍ਹੀ ਜਿਹੀ ਕਿਹਾ-ਸੁਣੀ ਖੂਨੀ ਰੂਪ ਧਾਰਨ ਕਰ ਰਹੀ ਹੈ। ਜੇਕਰ ਇੰਝ ਹੀ ਰਿਹਾ ਤਾਂ ਭਵਿੱਖ ਦੀ ਤਸਵੀਰ ਬਹੁਤ ਹੀ ਭਿਆਨਕ ਹੋ ਸਕਦੀ ਹੈ।