attack on punjabi man in canada: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ‘ਚ ਇੱਕ 89 ਸਾਲਾ ਬਜ਼ੁਰਗ ‘ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ, ਜਿਸ ‘ਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਜ਼ਖਮੀ ਬਜ਼ੁਰਗ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਬੋਟਸਫੋਰਡ ਪੁਲਿਸ ਮੁਬਾਤਿਕ ਘਟਨਾ ਨੂੰ ਨਸਲੀ ਹਮਲਾ ਕਹਿਣ ਜਲਦਬਾਜੀ ਹੋਵੇਗੀ। ਹਮਲਾਵਰ ਦੀ ਪਛਾਣ ਲਈ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।