Ied blast in jeddah: ਸਾਊਦੀ ਅਰਬ ਦੇ ਜੇਦਾਹ ਵਿੱਚ ਬੁੱਧਵਾਰ ਨੂੰ ਇੱਕ ਬੰਬ ਧਮਾਕਾ ਹੋਇਆ ਹੈ, ਇਹ ਸ਼ਹਿਰ ਇਸਲਾਮ ਦੇ ਪਵਿੱਤਰ ਅਸਥਾਨ ਮੱਕਾ ਦੇ ਨੇੜੇ ਪੈਦਾ ਹੈ। ਸਾਊਦੀ ਅਰਬ ਦੇ ਜੇਦਾਹ ਵਿੱਚ ਬੁੱਧਵਾਰ ਨੂੰ ਹੋਏ ਬੰਬ ਧਮਾਕੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਰਿਪੋਰਟਾਂ ਦੇ ਅਨੁਸਾਰ, ਬੰਬ ਧਮਾਕਾ ਜੇਦਾਹ ਦੇ ਗੈਰ-ਮੁਸਲਿਮ ਸੈਮੈਟਰੀ ਵਿੱਚ ਇੱਕ ਸਮਾਗਮ ਦੌਰਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਫਰਾਂਸ ਸਮੇਤ ਕਈ ਦੇਸ਼ਾਂ ਦੇ ਕੌਂਸਲੇਟ ਸ਼ਾਮਿਲ ਹੋਏ ਸੀ। ਘਟਨਾ ਦੀ ਨਿੰਦਾ ਕਰਦਿਆਂ ਫਰਾਂਸ ਦੇ ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਜੇਦਾਹ ਦੇ ਇਸ ਗੈਰ-ਮੁਸਲਿਮ ਕਬਰਸਤਾਨ ਵਿੱਚ ਪਹਿਲੇ ਵਿਸ਼ਵ ਯੁੱਧ ਦਾ ਯਾਦਗਾਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਵਿੱਚ ਫਰਾਂਸ ਸਮੇਤ ਕਈ ਯੂਰਪੀਅਨ ਡਿਪਲੋਮੈਟ ਸ਼ਾਮਿਲ ਸਨ। ਫਰਾਂਸ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਸਮਾਗਮ ਦੂਸਰੇ ਵਿਸ਼ਵ ਯੁੱਧ ਦੇ ਅੰਤ ਦੀ ਯਾਦ ਵਿਚ ਹਰ ਸਾਲ ਆਯੋਜਿਤ ਕੀਤਾ ਜਾਂਦਾ ਹੈ। ਦੱਸਿਆ ਗਿਆ ਹੈ ਕਿ ਇਸ ਧਮਾਕੇ ਵਿੱਚ ਆਈਈਡੀ ਦੀ ਵਰਤੋਂ ਕੀਤੀ ਗਈ ਸੀ।