Two masked men : ਫਿਰੋਜ਼ਪੁਰ : ਸ਼ਹਿਰ ‘ਚ ਗਹਿਣਿਆਂ ਦੀ ਦੁਕਾਨ ‘ਤੇ ਫਾਇਰਿੰਗ ਕਰਨ ਦੀ ਇੱਕ ਘਟਨਾ ਸਾਹਮਣੇ ਆਈ ਹੈ ਜਿਸ ਦੌਰਾਨ ਦੀ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਮਿਲੀ ਹੈ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਦੋ ਨਕਾਬਪੋਸ਼ ਲੁਟੇਰਿਆਂ ਨੇ ਵੈਨ ਬਾਜ਼ਾਰ ਦੇ ਰਾਮਾਨੰਦ ਗਲੀ ਵਿਖੇ ਵਿਜੇ ਜਵੈਲਰਜ਼ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ ਅਤੇ ਦੁਕਾਨਦਾਰ ਨੂੰ ਲੁੱਟਣ ਦੇ ਉਦੇਸ਼ ਨਾਲ ਫਾਇਰਿੰਗ ਕੀਤੀ। ਗੋਲੀਬਾਰੀ ਵਿੱਚ ਜਵੈਲਰ ਤਰੁਣ ਗੁਪਤਾ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਕਿਉਂ ਕੀਤੀ ਗਈ, ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਪੀੜਤ ਲੜਕੀ ਦੇ ਰਿਸ਼ਤੇਦਾਰ ਐਡਵੋਕੇਟ ਤਰੁਣ ਜਿੰਦਲ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 10.30 ਵਜੇ ਨਕਾਬਪੋਸ਼ ਲੁਟੇਰੇ ਵਿਜੇ ਜਵੈਲਰਜ਼ ਦੀ ਦੁਕਾਨ ‘ਤੇ ਆਏ ਅਤੇ ਗਹਿਣੇ ਖਰੀਦਣ ਦੀ ਗੱਲ ਕਰਨ ਲੱਗੇ। ਜਿਵੇਂ ਹੀ ਤਰੁਣ ਉਸਨੂੰ ਸੋਨੇ ਦੇ ਗਹਿਣੇ ਦਿਖਾਉਣ ਲਈ ਅੰਦਰ ਗਿਆ, ਉਸਨੇ ਇੱਕ ਗੋਲੀ ਚਲਾ ਦਿੱਤੀ ਜੋ ਤਰੁਣ ਨੂੰ ਪੱਟ ਵਿੱਚ ਲੱਗੀ ਅਤੇ ਭੱਜ ਗਿਆ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕਰਕੇ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਨਕਾਬਪੋਸ਼ਾਂ ਵੱਲੋਂ ਸ਼ਰੇਆਮ ਜਿਊਲਰ ਦੀ ਦੁਕਾਨ ‘ਚ ਵੜ ਕੇ ਫਾਇਰਿੰਗ ਕਰਨਾ ਇਹ ਸਿੱਧ ਕਰਦਾ ਹੈ ਕਿ ਲੋਕਾਂ ਦੇ ਮਨਾਂ ‘ਚ ਪੁਲਿਸ ਦਾ ਡਰ ਬਿਲਕੁਲ ਖਤਮ ਹੁੰਦਾ ਜਾ ਰਿਹਾ ਹੈ ਜਿਸ ਦਾ ਨਤੀਜਾ ਹੈ ਕਿ ਨੌਜਵਾਨਾਂ ਵੱਲੋਂ ਬਿਨਾਂ ਸਜ਼ਾ ਦੇ ਖੌਫ ਤੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਨ੍ਹਾਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ ਕੇ ਸਜ਼ਾ ਦਿੱਤੀ ਜਾਵੇ ਤੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।