deputy commissioner straw burning: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਹਿਰਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਨਿਰਾਸ਼ਾ ਜਤਾਈ ਗਈ। ਉਨ੍ਹਾਂ ਨੇ ਕਿਹਾ ਕਿ ਇਕ ਵਾਰ ਫੇਰ ਅਪੀਲ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪਰਾਲੀ ਸਾੜਨ ਨਾਲ ਸਾਡਾ ਵਾਤਾਵਰਣ ਗੰਧਲਾ ਹੋ ਰਿਹਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਰੋਗੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ, ਜਦਕਿ ਤਿਉਹਾਰਾਂ ਮੌਕੇ ਵਾਤਾਵਰਣ ਬਿੱਲਕੁਲ ਸਾਫ਼ ਸੁੱਥਰਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਰਾਲੀ ਪ੍ਰਬੰਧਨ ਲਈ ਜਿਹੜੀ ਮਸ਼ੀਨਰੀ ਸਹਿਕਾਰੀ ਸਭਾਵਾਂ ਨੂੰ, ਵਿਅਕਤੀਗਤ ਤੌਰ ‘ਤੇ ਕਿਸਾਨਾਂ ਨੂੰ ਅਤੇ ਹੋਰ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਗਈ ਹੈ, ਉਸ ਦਾ ਉਪਯੋਗ ਕਰਕੇ ਪਰਾਲੀ ਨੂੰ ਖੇਤਾਂ ‘ਚ ਹੀ ਵਾਹਿਆ ਜਾਵੇ, ਜਿਸ ਨਾਲ ਧਰਤੀ ਦੀ ਜੈਵਿਕ ਸ਼ਕਤੀ ‘ਚ ਵਾਧਾ ਹੋਵੇ ਅਤੇ ਜ਼ਹਿਰੀਲੀਆਂ ਖਾਦਾਂ ਦੀ ਵਰਤੋਂ ਘੱਟ ਹੋ ਸਕੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖੁਸ਼ੀਆਂ ਭਰੇ ਤਿਉਹਾਰਾਂ ਦੌਰਾਨ ਸੂਬਾ ਸਰਕਾਰ ਵਲੋਂ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ, ਵਾਰ-ਵਾਰ ਹੱਥ ਧੋਣ ਸਮੇਤ ਹੋਰ ਹਦਾਇਤਾਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਟਾਕੇ ਚਲਾਉਣ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸਾਡਾ ਸਮਾਜ ਪ੍ਰਦੂਸ਼ਣ ਪ੍ਰਤੀ ਕਾਫ਼ੀ ਸੁਚੇਤ ਹੋਇਆ ਹੈ, ਜਿਸ ਕਰਕੇ ਹੁਣ 15 ਦਿਨ ਪਹਿਲਾਂ ਪਟਾਕੇ ਨਹੀਂ ਚਲਾਏ ਜਾਂਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਤੇ ਪਟਾਕੇ ਵੇਚਣ ਦੇ ਵੀ 20 ਫ਼ੀਸਦੀ ਲਾਇਸੰਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਦਿੱਲੀ ‘ਚ ਆਪਣੇ ਪੈਰ ਪਸਾਰ ਲਏ ਹਨ, ਇਸ ਲਈ ਸਾਨੂੰ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ— ਸੁਖਪਾਲ ਖਹਿਰਾ ਨੇ ਅਨਮੋਲ ਗਗਨ ਮਾਨ ਨੂੰ ਸਿਖਾਈ ਅਕਲ ! ਕਹਿੰਦੇ ਕਲਾਕਾਰੀ ਛੱਡ ਸਿਆਸਤ ਸਿੱਖੇ ਬੀਬੀ