mobiles found central jail: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਮਿਲ਼ਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਰਅਸਲ ਅਚਾਨਕ ਕੀਤੀ ਗਈ ਤਲਾਸ਼ੀ ਦੇ ਦੌਰਾਨ ਜੇਲ੍ਹ ਦੀਆਂ ਬੈਰਕਾਂ ‘ਚੋਂ 5 ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰੀਡੈਂਟ ਨਗਿੰਦਰ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਕੀਤੀ ਜਾ ਰਹੀ ਚੈਕਿੰਗ ਦੇ ਦੌਰਾਨ ਹਵਾਲਾਤੀ ਜੋਗਾ ਸਿੰਘ ਤੇ ਪਵਨ ਕੁਮਾਰ ਦੇ ਕਬਜ਼ੇ ‘ਚੋਂ 5 ਮੋਬਾਇਲ ਫੋਨ ਬਰਾਮਦ ਕੀਤੇ ਗਏ। ਦੱਸ ਦੇਈਏ ਕਿ ਮੁਲਜ਼ਮਾਂ ਨੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਦੋਵਾਂ ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਣਬੀਣ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 197 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ‘ਧਨਤੇਰਸ’ ਆਖਿਰ ਅੱਜ ਕਿੰਨੀ ਕੁ ਰਹਿ ਗਈ ਇਸ ਤਿਓਹਾਰ ਦੀ ਅਹਿਮੀਅਤ, ਵੇਖੋ ਖਾਸ ਰਿਪੋਰਟ…