Rekha Mahajan seeks : ਅੰਮ੍ਰਿਤਸਰ : ਰੇਖਾ ਮਹਾਜਨ ਜੋ ਕਿ ਉਪ ਜਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾ ਨਿਭਾ ਰਹੇ ਹਨ, ਨੇ BPEO ਚੰਦਰ ਪ੍ਰਕਾਸ਼ ਸ਼ਰਮਾ ‘ਤੇ ਬਦਸਲੂਕੀ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਉਹ ਪਹਿਲਾਂ ਵੀ ਨੋਡਲ ਅਫਸਰ ਨੂੰ ਲਿਖਤੀ ਸ਼ਿਕਾਇਤ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਚੰਦਰ ਪ੍ਰਕਾਸ਼ ਸ਼ਰਮਾ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ ਪਰ ਹੁਣ ਚੰਦਰ ਪ੍ਰਕਾਸ਼ ਸ਼ਰਮਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਗਲਤ ਵਿਵਹਾਰ ਕੀਤਾ ਜਾ ਰਿਹਾ ਹੈ। ਚੰਦਰ ਪ੍ਰਕਾਸ਼ ਸ਼ਰਮਾ ਵੱਲੋਂ ਮਿਡ ਡੇ ਮੀਲ ਸਬੰਧੀ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ।
ਰੇਖਾ ਮਹਾਜਨ ਨੇ ਦੱਸਿਆ ਕਿ ਸ਼ਰਮਾ ਨੂੰ ਲੇਡੀਜ਼ ਅਧਿਆਪਕਾਂ ਨਾਲ ਕਿਸ ਤਰ੍ਹਾਂ ਪੇਸ਼ ਆਉਣਾ ਹੈ, ਇਸ ਬਾਰੇ ਵੀ ਨਹੀਂ ਪਤਾ ਹੈ। ਉਨ੍ਹਾਂ ਨੂੰ ਔਰਤਾਂ ਦੀ ਇਜ਼ਤ ਤੱਕ ਕਰਨੀ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਜਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ ਨੇ ਅੰਮ੍ਰਿਤਸਰ ਵਿਖੇ ਜੁਆਇਨ ਕੀਤਾ ਹੈ, ਉਸ ਤੋਂ ਬਾਅਦ ਉਹ ਉਨ੍ਹਾਂ ਨਾਲ ਵੀ ਬਦਸਲੂਕੀ ਕਰਨ ਲੱਗਾ। ਰੇਖਾ ਨੇ ਦੱਸਿਆ ਕਿ ਮੀਡ ਡੇ ਮਿਲ ‘ਚ ਆਪਣੀਆਂ ਕੀਤੀਆਂ ਗਲਤੀਆਂ ਨੂੰ ਲੁਕਾਉਣ ਲਈ ਚੰਦਰ ਪ੍ਰਕਾਸ਼ ਸ਼ਰਮਾ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਲਈ ਉਹ ਗਲਤ ਕਾਗਜ਼ਾਂ ‘ਤੇ ਜ਼ਬਰਦਸਤੀ ਦਸਤਖਤ ਵੀ ਕਰਵਾ ਰਹੇ ਹਨ। ਰੇਖਾ ਮਹਾਜਨ ਨੇ ਚੰਦਰ ਪ੍ਰਕਾਸ਼ ਸ਼ਰਮਾ ਦੇ ਇਸ ਗਲਤ ਰੱਵਈਏ ‘ਤੇ ਵਿਭਾਗ ਵੱਲੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ 25-6-2020 ਨੂੰ ਜ਼ਿਲ੍ਹਾ ਨੋਡਲ ਅਫਸਰ ਦੇ ਨਾਂ ਭੇਜੀ ਲਿਖਤੀ ਸ਼ਿਕਾਇਤ ਭੇਜੀ ਸੀ ਜਿਸ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਮਿਡ-ਡੇ ਮੀਲ ਵੀਸੀ ਉਪਰੰਤ ਸਾਰੇ ਬੀਪੀਈਓ ਨਾਲ ਮੀਟਿੰਗ ਕਰਨ ਮੌਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਹੈ। ਬੀ. ਪੀ. ਈ. ਓ. ਚੰਦਰ ਪ੍ਰਕਾਸ਼ ਸ਼ਰਮਾ ‘ਤੇ ਮਿਡ ਡੇ ਮੀਲ ‘ਚ ਕੇਸ ਵੀ ਚੱਲ ਰਿਹਾ ਹੈ ਤੇ ਆਪਣੇ ਗੁਨਾਹਾਂ ‘ਤੇ ਪਰਦਾ ਪਾਉਣ ਲਈ ਉਹ ਹੁਣ ਮੇਰੇ ‘ਤੇ ਗਲਤ ਇਲਜ਼ਾਮ ਲਗਾ ਰਹੇ ਹਨ ਅਤੇ ਹੋਰ ਪੰਜ ਬੀ. ਪੀ. ਈ. ਓ. ਨਾਲ ਮਿਲ ਕੇ ਸਾਜ਼ਿਸ਼ਾਂ ਰਚ ਰਹੇ ਹਨ, ਜਿਸ ਅਧੀਨ ਮੈਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਮਾਨਹਾਣੀ ਦਾ ਕੇਸ ਵੀ ਦਾਇਰ ਕਰਨਗੇ। ਦੂਜੇ ਪਾਸੇ ਨੋਡਲ ਅਫਸਰ ਸੁਨੀਲ ਬਹਿਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੰਵਲਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ ਤੇ ਜਲਦ ਹੀ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ।