Sangats gathered at : ਰੌਸ਼ਨੀ ਦਾ ਤਿਓਹਾਰ ਦੀਵਾਲੀ ਮੌਕੇ ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਸਵੇਰ ਤੋਂ ਹੀ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ‘ਚ ਨਤਮਸਤਕ ਹੋ ਕੇ ਪਹੁੰਚ ਰਹੇ ਹਨ। ਪੂਰਾ ਮਾਹੌਲ ਦੀਪ ਉਤਸਵ ਦੇ ਰੰਗ ‘ਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ ਤੇ ਸ੍ਰੀ ਦਰਬਾਰ ਸਾਹਿਬ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸਨਾਨ ਕੀਤਾ।ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ਼ਰਧਾਲੂਆਂ ਨੇ ਮੋਮਬੱਤੀਆਂ ਜਲਾ ਕੇ ਵਾਹਿਗੁਰੂ ਅੱਗੇ ਸੁੱਖ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸ਼ਰਧਾਲੂਆਂ ਦਾ ਉਤਸ਼ਾਹ ਸਵੇਰ ਤੋਂ ਹੀ ਚਰਮ ਸੀਮਾ ‘ਤੇ ਨਜ਼ਰ ਆ ਰਿਹਾ ਹੈ। ਪੂਰੇ ਹਾਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।
ਠੰਡ ਦੇ ਬਾਵਜੂਦ ਸਵੇਰੇ ਹੀ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚਣਾ ਸ਼ੁਰੂ ਹੋ ਗਏ ਅਤੇ ਪਵਿੱਤਰ ਸਰੋਵਰ ‘ਚ ਡੁਬਕੀ ਲਗਾਈ। ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਅਰਦਾਸ ਕੀਤੀ। ਸ਼ਰਧਾਲੂਆਂ ਨੇ ਲੰਗਰ ਵੀ ਚਖਿਆ। ਸਵੇਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਦੀ ਰੌਣਕ ਦੇਖਦੇ ਹੀ ਬਣ ਰਹੀ ਹੈ।
ਦੁਰਗਿਆਨਾ ਸਥਿਤ ਗੁਰੂ ਨਗਰੀ ਅੰਮ੍ਰਿਤਸਰ ਦੇ ਹੋਰ ਧਾਰਮਿਕ ਥਾਵਾਂ ਨੂੰ ਵੀ ਦੀਪ ਉਤਸਵ ‘ਤੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਦੁਰਗਿਆਨਾ ਤੀਰਥ ‘ਤੇ ਸਵੇਰ ਤੋਂ ਹੀ ਸ਼ਰਧਾਲੂ ਕਾਫੀ ਵੱਡੀ ਗਿਣਤੀ ‘ਚ ਦਰਸ਼ਨ ਲੀ ਆ ਰਹੇ ਹਨ। ਸ਼ਰਧਾਲੂ ਪਵਿੱਤਰ ਸਰੋਵਰ ‘ਚ ਇਸਨਾਨ ਕਰਕੇ ਮੰਦਰ ‘ਚ ਮੱਥਾ ਟੇਕ ਕੇ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦਾ ਆਸ਼ੀਰਵਾਦ ਮੰਗ ਰਹੇ ਹਨ। ਹੋਰ ਧਾਰਮਿਕ ਥਾਵਾਂ ‘ਤੇ ਵੀ ਸਵੇਰ ਤੋਂ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਪੂਰੇ ਸ਼ਹਿਰ ਨੂੰ ਵੀ ਦੁਲਹਨ ਵਾਂਗ ਸਜਾਇਆ ਗਿਆ ਹੈ। ਕਿਤੇ ਵੀਕੋਰੋਨਾ ਦਾ ਖੌਫ ਨਜ਼ਰ ਨਹੀਂ ਆ ਰਿਹਾ ਹੈ ਪਰ ਲੋਕ ਅਹਿਤਿਆਤ ਜ਼ਰੂਰ ਵਰਤ ਰਹੇ ਹਨ। ਦੀਵਾਲੀ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਤੀਰਥ ਸਮੇਤ ਸਾਰੇ ਧਾਰਮਿਕ ਥਾਵਾਂ ‘ਤੇ ਬੇਹੱਦ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕੀਤੇ ਹੋਏ ਹਨ। ਸਾਰੇ ਮੁੱਖ ਥਾਵਾਂ ‘ਤੇ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ।