Pakistan Claims Irrefutable Evidence: ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਿਹਾ ਤਣਾਅ ਕਿਸੇ ਤੋਂ ਵੀ ਨਹੀਂ ਲੁਕਿਆ ਹੈ। ਇਸੇ ਵਿਚਾਲੇ ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਜ਼ਹਿਰ ਉਗਲਿਆ ਹੈ। ਦਰਅਸਲ, ਸ਼ਨੀਵਾਰ ਨੂੰ ਪਾਕਿਸਤਾਨ ਨੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਕੁਝ ਅੱਤਵਾਦੀ ਹਮਲਿਆਂ ਵਿੱਚ ਭਾਰਤ ਦਾ ਹੱਥ ਹੈ । ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਗੱਲ ਵਿਦੇਸ਼ ਮੰਤਰਾਲੇ ਵਿੱਚ ਫੌਜ ਦੇ ਬੁਲਾਰੇ ਮੇਜਰ ਜਨਰਲ ਬਾਬਰ ਇਫਤਿਖਾਰ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ । ਉਨ੍ਹਾਂ ਕਿਹਾ, “ਸਾਡੇ ਕੋਲ ਅਜਿਹੇ ਤੱਥ ਹਨ ਜਿਨ੍ਹਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ।” ਅਸੀਂ ਉਨ੍ਹਾਂ ਨੂੰ ਡਾਜ਼ੀਅਰਾਂ ਰਾਹੀਂ ਅੰਤਰਰਾਸ਼ਟਰੀ ਭਾਈਚਾਰੇ ਦੇ ਸਾਹਮਣੇ ਰੱਖਾਂਗੇ।”
ਕੁਰੈਸ਼ੀ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਦੇ ਡਾਜ਼ੀਅਰ ਰਾਹੀਂ ਜਮਾਤ-ਉਲ-ਅਹਰਾਰ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ, ਬਲੋਚ ਲਿਬਰੇਸ਼ਨ ਆਰਮੀ, ਬਲੋਚ ਲਿਬਰੇਸ਼ਨ ਫਰੰਟ ਅਤੇ ਬਲੋਚ ਰਿਪਬਲਿਕਨ ਆਰਮੀ ਸਣੇ ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀਸ਼ੁਦਾ ਸੰਗਠਨਾਂ ਅਤੇ ਭਾਰਤ ਦੀਆਂ ਖੁਫੀਆ ਏਜੰਸੀਆਂ ਦਰਮਿਆਨ ਕਥਿਤ ‘ਉਭਾਰ’ ਨੂੰ ਉਜਾਗਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਡਾਜੀਅਰ ਵਿੱਚ 60 ਅਰਬ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਪ੍ਰਾਜੈਕਟ ਨੂੰ ਨੁਕਸਾਨ ਪਹੁੰਚਾਉਣ ਦੀਆਂ ਭਾਰਤ ਦੀਆਂ ਕਥਿਤ ਕੋਸ਼ਿਸ਼ਾਂ ਦੇ ਸਬੂਤ ਵੀ ਸ਼ਾਮਿਲ ਹੋਣਗੇ।
ਉੱਥੇ ਹੀ ਦੂਜੇ ਪਾਸੇ ਸ਼ਨੀਵਾਰ ਨੂੰ ਪਾਕਿਸਤਾਨ ਦੇ ਸੀਨੀਅਰ ਡਿਪਲੋਮੈਟ ਨੂੰ ਵੀ ਤਲਬ ਕਰ ਕੇ ਜੰਗਬੰਦੀ ਦੀ ਉਲੰਘਣਾ ਅਤੇ ਇਸਲਾਮਾਬਾਦ ਵੱਲੋਂ ਭਾਰਤ ਵਿੱਚ ਅੱਤਵਾਦੀਆਂ ਦੀ ਘੁਸਪੈਠ ਦਾ ਲਗਾਤਾਰ ਸਮਰਥਨ ਕਰਨ ‘ਤੇ ਵਿਰੋਧ ਦਰਜ ਕਰਵਾਇਆ ਗਿਆ। ਭਾਰਤ ਪਹਿਲਾਂ ਵੀ ਪਾਕਿਸਤਾਨ ਵਿੱਚ ਹੋਏ ਅੱਤਵਾਦੀ ਹਮਲਿਆਂ ਵਿੱਚ ਆਪਣੀ ਸ਼ਮੂਲੀਅਤ ’ਤੇ ਇਤਰਾਜ਼ ਕਰਦਾ ਆਇਆ ਹੈ ।ਉਸਦਾ ਕਹਿਣਾ ਹੈ ਕਿ ਇਸਲਾਮਾਬਾਦ ਆਪਣੇ ਘਰੇਲੂ ਸੰਕਟ ਤੋਂ ਧਿਆਨ ਹਟਾਉਣ ਲਈ ਨਵੀਂ ਦਿੱਲੀ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦਾ। ਇਸ ਤੋਂ ਇਲਾਵਾ ਭਾਰਤ ਨੇ ਸ਼ਨੀਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਦੇ ‘ਚਾਰਜ ਡੀ ਅਫੇਅਰ’ (ਡਿਪਟੀ ਰਾਜਦੂਤ) ਨੂੰ ਤਲਬ ਕਰ ਕੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਕਈ ਸੈਕਟਰਾਂ ਵਿੱਚ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ‘ਤੇ ਸਖਤ ਇਤਰਾਜ਼ ਜਤਾਇਆ ਜਤਾਇਆ।
ਇਹ ਵੀ ਦੇਖੋ: ਜਾਣੋ ਵੱਡਾ ਇਤਿਹਾਸ, ਕਿਉਂ ਮਨਾਈ ਜਾਂਦੀ ਹੈ ਸਿੱਖ ਧਰਮ ‘ਚ ਦੀਵਾਲੀ