ludhiana corona positives cases: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਦਿਨੋ-ਦਿਨ ਵੱਧ ਰਹੇ ਕੋਰੋਨਾ ਮਾਮਲਿਆਂ ਨੇ ਸਿਹਤ ਵਿਭਾਗ ਲਈ ਚਿੰਤਾ ਪੈਦਾ ਕਰ ਦਿੱਤੀ ਹੈ। ਦਰਅਸਲ 48 ਘੰਟਿਆਂ ਦੌਰਾਨ ਜ਼ਿਲ੍ਹੇ ‘ਚ 180 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਜ਼ਿਲ੍ਹੇ ‘ਚ 107 ਮਾਮਲੇ ਅਤੇ ਐਤਵਾਰ ਨੂੰ 73 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਕੋਰੋਨਾ ਪਾਜ਼ੀਟਿਵ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ, ਜਦਕਿ ਐਤਵਾਰ ਨੂੰ 2 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ‘ਚ ਲੁਧਿਆਣਾ ਦਾ ਇਕ ਮਰੀਜ਼ ਸੀ। ਇਸ ਤੋਂ ਇਲਾਵਾ 2 ਦਿਨਾਂ ਦੌਰਾਨ 135 ਮਰੀਜ਼ ਡਿਸਚਾਰਜ ਵੀ ਹੋਏ ਹਨ, ਜਿਨ੍ਹਾਂ ‘ਚੋਂ ਸ਼ਨੀਵਾਰ ਨੂੰ 65 ਮਰੀਜ਼ ਡਿਸਚਾਰਜ ਹੋਏ ਜਦਕਿ ਐਤਵਾਰ ਨੂੰ 70 ਮਰੀਜ਼ ਡਿਸਚਾਰਜ ਹੋਏ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 21404 ਪਾਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਸਾਹਮਣੇ ਆ ਚੁੱਕੀ ਹੈ, ਜਦਕਿ 19798 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ। ਹੁਣ ਜ਼ਿਲ੍ਹੇ ‘ਚ 743 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚੋਂ 582 ਮਰੀਜ਼ ਹੋਮ ਆਈਸੋਲੇਸ਼ਨ ‘ਚ ਹਨ ਜਦਕਿ 98 ਮਰੀਜ਼ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ‘ਚ ਭਰਤੀ ਹਨ ਜਦਕਿ 5 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2976 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 86 ਸਰਗਰਮ ਮਾਮਲੇ ਹਨ ਜਦਕਿ 347 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਐਤਵਾਰ ਨੂੰ ਲੁਧਿਆਣਾ ‘ਚ ਇੱਕ ਦਿਨ ਦੌਰਾਨ 1744 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ‘ਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ-ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 1744 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ— ਅੱਜ ਤੋਂ ਖੁੱਲ੍ਹਣਗੇ ਵਿਦਿਆਰਥੀਆਂ ਲਈ ਕਾਲਜਾਂ ਦੇ ਦਰਵਾਜ਼ੇ ਪਰ ਕਿਵੇਂ ਲੱਗਣਗੀਆਂ ਕਲਾਸਾਂ