Thieves emboldened, stealing : ਚੰਡੀਗੜ੍ਹ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਨਿਤ ਦਿਨ ਵਧਦੀਆਂ ਜਾ ਰਹੀਆਂ ਹਨ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਆਮ ਲੋਕਾਂ ਨੂੰ ਤਾਂ ਲੁੱਟ ਹੀ ਰਹੇ ਹਨ ਪੁਲਿਸ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ ਰਹੇ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਦੇ ਸੈਕਟਰ-20 ਵਿਖੇ ਦੇਖਣ ਨੂੰ ਸਾਹਮਣੇ ਆਇਆ ਜਿਥੇ ਇੱਕ ਚੋਰ ਵੱਲੋਂ ਪੁਲਿਸ ਮੁਲਾਜ਼ਮ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ। ਉਸ ਕੋਲੋਂ ਚੋਰ ਨੇ 50 ਹਜ਼ਾਰ ਰੁਪਏ ਦੀ ਨਕਦੀ ਤੇ ਤਾਲੇ ਤੋੜ ਕੇ ਉਥੋਂ ਗਹਿਣੇ ਵੀ ਚੁਰਾ ਕੇ ਲੈ ਗਏ ਹਨ। ਜਿਸ ਘਰ ‘ਚ ਚੋਰੀ ਹੋਈ ਉਹ ਮਹਿਲਾ ਪੁਲਿਸ ਮੁਲਾਜ਼ਮ ਹੈ ਜੋ ਕਿ ਹੈੱਡ ਕੁਆਰਟਰ ਵਿਖੇ ਆਪਣੀ ਡਿਊਟੀ ਨਿਭਾ ਰਹੇ ਹਨ। ਚੋਰਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਕਿਤੇ ਨਾ ਕਿਤੇ ਪੁਲਿਸ ਦੇ ਸੁਰੱਖਿਆ ਇੰਤਜ਼ਾਮਾਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਕਿ ਚੋਰਾਂ ਦੇ ਮਨ ‘ਚ ਕਿਤੇ ਵੀ ਡਰ ਨਹੀਂ ਹੈ।
ਪੀੜਤਾ ਦੀ ਗੁਆਂਢਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੋਰ ਤਾਲਾ ਤੋੜ ਕੇ ਘਰ ਅੰਦਰ ਦਾਖਲ ਹੋਏ। ਉਨ੍ਹਾਂ ਨੇ ਅਲਮਾਰੀ ‘ਚੋਂ 50,000 ਰੁਪਏ ਨਕਦੀ ਤੇ 2 ਸੋਨੇ ਦੀਆਂ ਮੁੰਦਰੀਆਂ ਲੈ ਕੇ ਫਰਾਰ ਹੋ ਗਏ। ਚੋਰਾਂ ਵੱਲੋਂ ਪੂਰੇ ਘਰ ਦੀ ਤਲਾਸ਼ ਲਈ ਗਈ ਤੇ ਸਾਰਾ ਸਾਮਾਨ ਖਿਲਰਿਆ ਪਿਆ ਹੋਇਆ ਸੀ। ਗਨੀਮਤ ਰਹੀ ਕਿ ਘਰ ‘ਚ ਕੈਸ਼ ਬਹੁਤ ਹੀ ਘੱਟ ਪਿਆ ਹੋਇਆ ਸੀ, ਜੇਕਰ ਨਕਦੀ ਜ਼ਿਆਦਾ ਪਈ ਹੁੰਦੀ ਤਾਂ ਨੁਕਸਾਨ ਵਾਧੂ ਹੋ ਜਾਣਾ ਸੀ। ਮਹਿਲਾ ਪੁਲਿਸ ਮੁਲਾਜ਼ਮ ਦੇ ਘਰ ਅਜਿਹੀ ਵਾਰਦਾਤ ਦਾ ਹੋਣਾ ਸੱਚਮੁੱਚ ਹੈਰਾਨੀ ਵਾਲੀ ਗੱਲ ਹੈ। ਚੋਰੀ ਦੀ ਵਾਰਦਾਤ ਸਾਹਮਣੇ ਆਉਣ ਨਾਲ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੰਡੀਗੜ੍ਹ ਵਿਖੇ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹੀਆਂ ਹਨ ਤੇ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜ ਵੀ ਲਿਆ ਗਿਆ ਹੈ ਪਰ ਨਿਤ ਦਿਨ ਵੱਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਪੁਲਿਸ ਨਾਕਾਬੰਦੀ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਰਹੀਆਂ ਹਨ।