Vasan Eye Care founder: ਚੇੱਨਈ: ਅੱਖਾਂ ਦੇ ਹਸਪਤਾਲਾਂ ਦੀ ਚੇਨ ਚਲਾਉਣ ਵਾਲੀ ਕੰਪਨੀ ‘Vasan Eye Care’ ਦੇ ਸੰਸਥਾਪਕ ਡਾ. ਏ.ਐਮ ਅਰੁਣ ਦੀ ਸੋਮਵਾਰ ਨੂੰ 51 ਸਾਲ ਦੀ ਉਮਰ ਵਿੱਚ ਮੌਤ ਹੋ ਗਈ।ਉਨ੍ਹਾਂ ਨੇ ਇਸ ਲੜੀ ਦੀ ਸ਼ੁਰੂਆਤ ਤਾਮਿਲਨਾਡੂ ਵਿੱਚ ਸਿਰਫ ਇੱਕ ਡਰੱਗ ਸਟੋਰ ਨਾਲ ਕੀਤੀ ਸੀ ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਪਹੁੰਚਣ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ ।ਮੁੱਢਲੀ ਜਾਣਕਾਰੀ ਦੇ ਅਧਾਰ ‘ਤੇ ਪੁਲਿਸ ਨੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਨੂੰ ਆਮ ਦੱਸਿਆ ਹੈ।
ਇਸ ਸਬੰਧੀ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਘਰ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਦੇ ਸਰੀਰ ਵਿੱਚ ਕੋਈ ਹਰਕਤ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸਮਝਿਆ ਜਾ ਰਿਹਾ ਹੈ ਕਿ ਇਹ ਕੋਈ ਖ਼ੁਦਕੁਸ਼ੀ ਨਹੀਂ ਹੈ। ਤਾਮਿਲਨਾਡੂ ਦੇ ਸ਼ਿਵਗੰਗਾ ਤੋਂ ਕਾਂਗਰਸ ਸੰਸਦ ਮੈਂਬਰ ਕਾਰਤੀ ਪੀ ਚਿਦੰਬਰਮ ਨੇ ਦੁੱਖ ਜ਼ਾਹਿਰ ਕੀਤਾ ਹੈ।
ਇਹ ਵੀ ਦੇਖੋ: Gol Gappe ਦੇ ਸ਼ੁਕੀਨਾਂ ਲਈ ਆਈ ਪੰਜਾਬ ‘ਚ ਪਹਿਲੀ Machine..