The Jathedar of Akal Takht raised : ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਕੇਂਦਰ ਦੀ ਸੱਤਾਧਾਰੀ ਸਰਕਾਰ ਲੋਕਤੰਤਰੀ ਹੋਣ ‘ਤੇ ਵੱਡੇ ਸਵਾਲ ਚੁੱਕਦੇ ਹੋਏ ਕਿਹਾ ਕਿ ਹੈ। “ਭਾਰਤ ਵਿਚ ਕੋਈ ਲੋਕਤੰਤਰਿਕ ਸਰਕਾਰ ਨਹੀਂ ਹੈ, ਸਗੋਂ ਈਵੀਐਮ ਦੀ ਸਰਕਾਰ ਹੈ। ਕੋਈ ਨਹੀਂ ਜਾਣਦਾ ਕਿ ਈਵੀਐਮ ਸਰਕਾਰ ਕਿੰਨੇ ਸਾਲ ਸੱਤਾ ਵਿੱਚ ਰਹੇਗੀ, ਇਸ ਲਈ ਸਾਨੂੰ ਇਕੱਠੇ ਹੋਣ, ਛੋਟੇ ਮਤਭੇਦ ਭੁੱਲਣ ਅਤੇ ਇੱਕ ਮੰਚ ‘ਤੇ ਰਹਿਣ ਦੀ ਲੋੜ ਹੈ।
ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਸ਼ਕਤੀ ਦੇ ਚਿੰਨ੍ਹ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਸ਼੍ਰੋਮਣੀ ਕਮੇਟੀ ਕਾਰਜਕਾਰੀ ਜਥੇਦਾਰ ਨੇ ਦਾਅਵਾ ਕੀਤਾ ਕਿ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧ ਹੋਰਨਾਂ ਧਾਰਮਿਕ ਟਰੱਸਟਾਂ ਅਤੇ ਬੋਰਡਾਂ ਰਾਹੀਂ ਚਲਾਉਣਾ ਚਾਹੁੰਦੀ ਹੈ। ਤੇ ਉਹ ਅਜਿਹਾ ਕਰਨਾ ਚਾਹੁੰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਇੱਕ ਰਾਜ ਦੇ ਅੰਦਰ ਇੱਕ ਰਾਜ ਹੈ। ਇਹ ਭਾਰਤ ਦੇ ਅੰਦਰ ਸੁਤੰਤਰ ਰਾਜ ਦੀ ਮਹੱਤਤਾ ਰੱਖਦਾ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ SGPC ਅਕਾਲੀ ਦਲ ਦੀ ਮਾਂ ਹੈ ਅਤੇ ਇਸ ਨੂੰ ਵੱਖ ਨਹੀਂ ਕੀਤਾ ਜਾ ਸਕਦਾ ਹੈ, ਜਥੇਦਾਰ ਨੇ ਕਿਹਾ ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਨੂੰ ਲੈਕੇ ਸ੍ਰੀ ਅਕਾਲ ਤਖ਼ਤ ‘ਤੇ ਜਾਕੇ ਵਿਰੋਧ ਕਰ ਰਹੇ ਨੇ ਉਨ੍ਹਾਂ ਨੂੰ ਸਿਆਸੀ ਆਗੂਆਂ ਦੇ ਘਰਾਂ ਦੇ ਬਾਹਰ ਵਿਰੋਧ ਕਰਨਾ ਚਾਹੀਦਾ ਹੈ, ਸ੍ਰੀ ਅਕਾਲ ਤਖ਼ਤ ਸਿੱਖਾਂ ਦੀ ਸਿਰਮੋਰ ਸੰਸਥਾ ਹੈ। ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਮਤਭੇਦ ਖਤਮ ਕਰਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਕੱਠੇ ਹੋਣ ਲਈ ਕਿਹਾ। ਅਕਾਲ ਤਖਤ ਨੂੰ “ਸਿੱਖ ਏਕਤਾ ਦਾ ਵਿਗਾੜ” ਕਰਨ ਵਾਲੀਆਂ ਝੁਕੀਆਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਹੋਵੇਗਾ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਕਾਲ ਤਖਤ ਦੇ ਜਥੇਦਾਰ ਨੇ ਕੇਂਦਰ ਸਰਕਾਰ ‘ਤੇ CAA ਦੇ ਮੁੱਦੇ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ ਸਨ, ਜਿਸ ਤੋਂ ਬਾਅਦ ਜਥੇਦਾਰ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਉਸ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਸੀ।