Jathedar Giani Harpreet Singh Ji told : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਹੋਏ ਸਮਾਗਮ ’ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਤੇ ਅਤੇ ਹੋਰਨਾਂ ਵੱਲੋਂ ਲਗਾਤਾਰ ਇੱਕ ਵੱਡਾ ਸਵਾਲ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਕਿੱਥੇ ਗਏ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਸਰੂਪਾਂ ਦੀ ਕੋਈ ਬੇਅਦਬੀ ਨਹੀਂ ਹੋਈ ਹੈ, ਇਹ ਪਾਵਨ ਸਰੂਪ ਸਿੱਖ ਸੰਗਤਾਂ ਕੋਲ ਹੀ ਪਹੁੰਚੇ ਹਨ।
ਜਥੇਦਾਰ ਨੇ ਕਿਹਾ ਕਿ ਸਿੱਖ ਤੇ ਹੋਰ ਸੰਸਥਾਵਾਂ ਇਸ ਸਵਾਲ ਦਾ ਜਵਾਬ ਜਾਣਨਾ ਚਾਹੁੰਦੀਆਂ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਪਾਵਨ ਸਰੂਪ ਸਿੱਖ ਸੰਗਤਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਹੀ ਦਿੱਤੇ ਗਏ ਪਰ ਉਸ ਦੀ ਭੇਟਾ ਗੁਰਦੁਆਰਾ ਫੰਡਾਂ ਵਿੱਚ ਜਮ੍ਹਾ ਨਹੀਂ ਕਰਵਾਈ ਇਹ ਬਹੁਤ ਵੱਡਾ ਘਪਲਾ ਹੈ। ਇਹ ਇਕ ਪ੍ਰਬੰਧਨ ਅਤੇ ਭ੍ਰਿਸ਼ਟਾਚਾਰ ਦਾ ਮਸਲਾ ਹੈ ਪਰ ਇਸ ਨੂੰ ਬੇਅਦਬੀ ਦਾ ਮੁੱਦਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਈ ਛਤਰ ਸਿੰਘ ਜੀਵਨ ਸਿੰਘ, ਭਾਈ ਜਵਾਹਰ ਸਿੰਘ ਅਤੇ ਸੰਨਜ਼ ਵਰਗੇ ਨਿੱਜੀ ਪ੍ਰਕਾਸ਼ਕ 2008 ਤੋਂ ਪਹਿਲਾਂ ਸਰੂਪ ਪ੍ਰਕਾਸ਼ਤ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਅਤੇ ਬੁੱਢਾ ਦਲ ਗੁਟਕਾ ਸਾਹਿਬ ਵੀ ਛਾਪ ਰਹੇ ਹਨ। “ਜੇ ਅਸੀਂ ਉਨ੍ਹਾਂ ਨੂੰ ਉਨ੍ਹਾਂ ਵਿਅਕਤੀਆਂ ਦਾ ਵੇਰਵਾ ਦੇਣ ਲਈ ਕਹਾਂਗੇ ਜਿਨ੍ਹਾਂ ਨੂੰ ਉਨ੍ਹਾਂ ਨੇ ਪਵਿੱਤਰ ਕਿਤਾਬਾਂ ਦਿੱਤੀਆਂ ਸਨ, ਤਾਂ ਕੀ ਤੁਹਾਨੂੰ ਲਗਦਾ ਹੈ ਕਿ ਉਨ੍ਹਾਂ ਕੋਲ ਅਜਿਹੀ ਸਾਰੀ ਜਾਣਕਾਰੀ ਹੋਵੇਗੀ?” ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਪੜਤਾਲੀਆ ਕਮਿਸ਼ਨ ਬਣਾਇਆ ਗਿਆ ਸੀ, ਜਿਸ ਵਿੱਚ ਭਾਈ ਈਸਰ ਸਿੰਘ ਨੇ ਪੜਤਾਲ ਕੀਤੀ। ਪੜਤਾਲ ਮੁਕੰਮਲ ਹੋਣ ਤੋਂ ਬਾਅਦ ਐਸਜੀਪੀਸੀ ਦੀ ਵੈੱਬਸਾਈਟ ’ਤੇ ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਦੀ ਸਹੀ ਕਾਪੀ ਅਪਲੋਡ ਕੀਤੀ ਹੈ ਪਰ ਕੁਝ ਲੋਕਾਂ ਅਤੇ ਸਿੱਖ ਸੰਸਥਾਵਾਂ ਇਸ ਦੀ ਅਲੋਚਨਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।