Preparations for local : ਚੰਡੀਗੜ੍ਹ : ਪੰਜਾਬ ‘ਚ ਲੋਕਲ ਬਾਡੀਜ਼ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 70 ਚੁਣਾਵੀ ਖੇਤਰਾਂ ‘ਚੋਂ 68 ਚੁਣਾਵੀ ਖੇਤਰਾਂ ‘ਚ ਵਾਰਡਬੰਦੀ ਦਾ ਕੰਮ ਪੂਰਾ ਹੋ ਚੁੱਕਾ ਹੈ। ਫਗਵਾੜਾ ਤੇ ਮੌੜ ‘ਚ ਵਾਰਡਬੰਦੀ ਦਾ ਕੰਮ ਇਸ ਮਹੀਨੇ ਪੂਰਾ ਹੋ ਜਾਵੇਗਾ। ਸਥਾਨਕ ਲੋਕਲ ਬਾਡੀਜ਼ ਦੇ ਅਧਿਕਾਰੀਆਂ ਮੁਤਾਬਕ ਨਵੰਬਰ ਦੇ ਆਖਿਰ ਤੱਕ ਪੰਜਾਬ ਸਰਕਾਰ ਚੋਣਾਂ ਨੂੰ ਲੈ ਕੇ ਅਧਿਸੂਚਨਾ ਜਾਰੀ ਕਰ ਸਕਦੀ ਹੈ। 2022 ‘ਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਲ ਬਾਡੀਜ਼ ਚੋਣਾਂ ਸੈਮੀਫਾਈਨਲ ਦੇ ਰੂਪ ‘ਚ ਦੇਖੇ ਜਾ ਰਹੇ ਹਨ। ਸਰਕਾਰ ਜੇਕਰ ਨਵੰਬਰ ‘ਚ ਅਧਿਸੂਚਨਾ ਜਾਰੀ ਕਰਦੀ ਹੈ ਤਾਂ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਜਨਵਰੀ ‘ਚ ਸਰਕਾਰ ਚੋਣਾਂ ਕਰਵਾਉਣ ਦੇ ਐਲਾਨ ਕਰ ਸਕਦੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਕਿਸਾਨ ਅੰਦੋਲਨ ਕਾਰਨ ਸਰਕਾਰ ਲੋਕਲ ਬਾਡੀਜ਼ ਚੋਣਾਂ ਕਰਾਉਣ ਨੂੰ ਲੈ ਕੇ ਜਲਦਬਾਜ਼ੀ ‘ਚ ਕੋਈ ਫੈਸਲਾ ਨਹੀਂ ਲਵੇਗੀ। ਹਾਲਾਂਕਿ ਸਥਾਨਕ ਲੋਕਲ ਬਾਡੀਜ਼ ਨੇ ਚੋਣਾਂ ਕਰਾਉਣ ਨੂੰ ਲੈ ਕੇ ਆਪਣੇ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ਦੇ 70 ਚੁਣਾਵੀ ਖੇਤਰਾਂ ‘ਚੋਂ 68 ‘ਚ ਵਾਰਡਬੰਦੀ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਬਾਕੀ ਦੋ ਚੋਣਾਵੀ ਖੇਤਰਾਂ ਫਗਵਾੜਾ ਤੇ ਮੌੜ ‘ਚ ਵਾਰਡਬੰਦੀ ਦਾ ਕੰਮ ਆਖਰੀ ਪੜਾਅ ‘ਚ ਹੈ। ਵਿਭਾਗੀ ਅਧਿਕਾਰੀਆਂ ਮੁਤਾਬਕ ਇਹ ਕੰਮ ਵੀ ਇਸ ਮਹੀਨੇ ਦੇ ਆਖਿਰ ਤੱਕ ਪੂਰਾ ਕਰ ਲਿਆ ਜਾਵੇਗਾ। ਸਥਾਨਕ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮੋਹਿੰਦਰਾ ਦਾ ਕਹਿਣਾ ਹੈ ਕਿ ਲੋਕਲ ਬਾਡੀਜ਼ ਵਿਭਾਗ ਨੇ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਲ ਬਾਡੀਜ਼ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਬਹੁਤ ਗੰਭੀਰ ਹਨ ਭਾਜਪਾ ਨੇ ਹਾਲ ਹੀ ‘ਚ ਲੋਕਲ ਬਾਡੀਜ਼ ਚੋਣਾਂ ਨੂੰ ਲੈ ਕੇ ਸਾਰੇ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਨਵੰਬਰ ‘ਚ ਤਿੰਨ ਦਿਨਾਂ ਤੱਕ ਸੂਬੇ ‘ਚ ਪ੍ਰਚਾਰ ਕਰਕੇ ਵਰਕਰਾਂ ‘ਚ ਜੋਸ਼ ਭਰਨਗੇ। ਕਾਂਗਰਸ ਦੇ ਸ਼੍ਰੋਮਣੀ ਅਕਾਲੀ ਦਲ ਵੀ ਤਿਆਰੀਆਂ ਨੂੰ ਆਖਰੀ ਰੂਪ ਦੇਣ ਲਈ ਬੈਠਕਾਂ ਕਰ ਰਹੇ ਹਨ। ਲੋਕਲ ਬਾਡੀਜ਼ ਮੰਤਰੀ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਵਾਰਡਬੰਦੀ ਨਾਲ ਸਬੰਧਤ ਸਾਰਾ ਕੰਮ ਇਸ ਮਹੀਨੇ ਦੇ ਆਖਿਰ ਤੱਕ ਪੂਰਾ ਕਰ ਲਿਆ ਜਾਵੇਗਾ। ਸੂਬਾ ਸਰਕਾਰ ਦੀ ਨੀਤੀ ਅਧੀਨ ਇਸ ਚੋਣ ‘ਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
ਇਹ ਵੀ ਪੜ੍ਹੋ ; ਚੰਡੀਗੜ੍ਹ : ਸੈਲਾਨੀਆਂ ਲਈ ਖੁਸ਼ਖਬਰੀ, ਪ੍ਰਸ਼ਾਸਨ ਨੇ ਰਾਕ ਗਾਰਡਨ ਨੂੰ ਖੋਲ੍ਹਣ ਦਾ ਲਿਆ ਫੈਸਲਾ