Punjabi varsity vice chancellor: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ(VC) ਡਾ. ਬੀ.ਐਸ. ਘੁੰਮਣ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨੂੰ ਕੁਝ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਮੁਸ਼ਕਿਲਾਂ ਦੇ ਚੱਲਦਿਆਂ ਡਾ. ਘੁੰਮਣ ਸੰਸਥਾ ਲਈ ਕੋਈ ਨਾ ਕੋਈ ਹੱਲ ਕੱਢਣ ਵਿੱਚ ਅਸਮਰੱਥ ਰਹੇ ਸਨ । ਜਿਸ ਕਾਰਨ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਬੁੱਧਵਾਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ।
ਜਿਸ ਤੋਂ ਬਾਅਦ ਬਦਨੌਰ ਵੱਲੋਂ ਇਹ ਅਸਤੀਫ਼ਾ ਪੰਜਾਬ ਦੇ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਕੋਲ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਘੁੰਮਣ ਨੇ ਆਪਣੇ ਅਸਤੀਫੇ ਵਿੱਚ ਇਸ ਫੈਸਲੇ ਦੇ ਕੁਝ ਨਿੱਜੀ ਕਾਰਨ ਦੱਸੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਵਿੱਚ ਸੇਵਾਵਾਂ ਦੇਣ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ ।
ਦੱਸ ਦੇਈਏ ਕਿ ਘੁੰਮਣ ਦਬਾਅ ਵਿੱਚ ਰਹਿਣ ਲੱਗ ਗਏ ਸਨ, ਕਿਉਂਕਿ ਉਨ੍ਹਾਂ ਦੇ ਕੁਝ ਵਫ਼ਾਦਾਰ ਹੀ ਉਨ੍ਹਾਂ ਦੇ ਦੁਸ਼ਮਣ ਬਣ ਗਏ ਸਨ। ਜਿਨ੍ਹਾਂ ਨੇ ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਅਤੇ ਉਨ੍ਹਾਂ ਦੇ ਕੁਝ ਪ੍ਰਬੰਧਕੀ ਫੈਸਲਿਆਂ ਵਰਗੇ ਮੁੱਦਿਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ। ਉਹ ਦੋਸ਼ੀ ਅਧਿਕਾਰੀਆਂ ਅਤੇ ਫੈਕਲਟੀ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਵੀ ਅਸਫਲ ਰਹੇ ਸਨ।
ਇਹ ਵੀ ਦੇਖੋ: ”Police ਨੇ ਹੁਣ ਤੱਕ ਪੁੱਠਾ ਟੰਗ ਦੇਣਾ ਸੀ, ਸਰਕਾਰ ਕਰ ਰਹੀ ਹੈ Bains ਦਾ ਬਚਾਅ”