simran practice gurudwara sri dukhnivaran sahib: ਲੁਧਿਆਣਾ (ਤਰਸੇਮ ਭਾਰਦਵਾਜ)-ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਕੀਤੇ ਜਾਂਦੇ ਗੁਰਮਤਿ ਸਮਾਗਮਾਂ ਦੀ ਮੁਹਿੰਮ ਦੇ ਤਹਿਤ ‘ਨਾਮ ਸਿਮਰਨ ਅਭਿਆਸ’ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਭਾਈ ਰਾਜਿੰਦਰਪਾਲ ਸਿੰਘ ਖ਼ਾਲਸਾ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਸੰਗਤੀ ਰੂਪ ‘ਚ ਕੀਤੇ। ਬੀਬੀ ਰਣਜੀਤ ਕੌਰ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਬਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨਾਲ ਮਿਲ ਕੇ ਕੀਤੇ। ਕਥਾਵਾਚਕ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ‘ਚੋਂ ਵਿਆਖਿਆ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਰਾਗੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ।
ਇਸ ਗੁਰਮਤਿ ਸਮਾਗਮ ‘ਚ ਐੱਸ.ਜੀ.ਪੀ.ਸੀ ਮੈਂਬਰ ਬੀਬੀ ਰਜਿੰਦਰ ਕੌਰ, ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੁਆ, ਕੰਵਲਪ੍ਰਰੀਤ ਸਿੰਘ, ਜਤਿੰਦਰ ਸਿੰਘ ਰੋਬਿਨ , ਅਮਰਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰਰੀਤ ਸਿੰਘ ਵਿੰਕਲ, ਰਜਿੰਦਰਪਾਲ ਸਿੰਘ ਟਿੰਕ, ਗੁਰਿੰਦਰਪਾਲ ਸਿੰਘ, ਜਗਜੀਤ ਸਿੰਘ, ਅਰਸ਼ਦੀਪ ਸਿੰਘ, ਹਰਜੋਤ ਸਿੰਘ ਹੈਰੀ ਅਤੇ ਅਰਵਿੰਦਰ ਸਿੰਘ ਧੰਜਲ ਨੇ ਵੀ ਹਾਜ਼ਰੀ ਭਰੀ।
ਇਹ ਵੀ ਪੜ੍ਹੋ– ਦੇਖੋ ਕਿਵੇਂ ਇਹ ਸ਼ਾਹੀ ਮਹਿਲ ਬਣ ਗਿਆ ਸੀ ਜੇਲ੍ਹ , ਕੈਦੀਆਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਦਿੱਤੇ ਜਾਂਦੇ ਸੀ ਤਸੀਹੇ