excise department destroys lahan: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਭਰ ‘ਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਲ਼ਈ ਆਬਕਾਰੀ ਵਿਭਾਗ ਅਤੇ ਲੁਧਿਆਣਾ ਪੁਲਿਸ ਵੱਲੋਂ ਨਵੀਂ ਮੁਹਿੰਮ ਵਿੱਢੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਆਬਕਾਰੀ ਵਿਭਾਗ ਅਤੇ ਸਥਾਨਿਕ ਪੁਲਿਸ ਦੇ ਰੈੱਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ‘ਚ ਛਾਪਾ ਮਾਰਿਆ ਗਿਆ, ਜਿੱਥੋ 1.30 ਲੱਖ ਲੀਟਰ ਲਾਹਨ ਫੜ੍ਹੀ ਗਈ।
ਦੱਸਣਯੋਗ ਹੈ ਕਿ ਇਹ ਕਾਰਵਾਈ ਆਬਕਾਰੀ ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1.30 ਲੱਖ ਲੀਟਰ ਲਾਹਨ ਫੜ੍ਹੀ ਗਈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਤਰਪਾਲਾਂ, 2 ਡਰੰਮ, ਇਕ ਪਾਈਪ ਤੇ ਇਕ ਚਾਲੂ ਭੱਠੀ ਵੀ ਜ਼ਬਤ ਕੀਤੀ ਗਈ। ਗੈਰ ਸਮਾਜੀ ਤੱਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਬੁਲਾਰੇ ਨੇ ਮਹਿਕਮੇ ਵੱਲੋਂ ਅਜਿਹੇ ਤੱਤਾਂ ਨੂੰ ਠੱਲ੍ਹ ਪਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ ਆਦਿ ਦੇ ਮਾਮਲੇ ‘ਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ— Delhi ‘ਚ ਕਿਥੋਂ-2 ਦਾਖਿਲ ਹੋਣਗੀਆਂ ਕਿਸਾਨ ਜਥੇਬੰਦੀਆਂ ਘੜੀ ਜਾ ਰਹੀ ਐ ਰਣਨੀਤੀ, Kejriwal ਤੇ ਵੀ ਸਾਧੇ ਨਿਸ਼ਾਨੇ !