155 new cases of corona : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਮਾਮਲੇ ਹੁਣ ਕਾਫੀ ਘਟਨੇ ਸ਼ੁਰੂ ਹੋ ਗਏ ਹਨ। ਅੱਜ ਸ਼ਹਿਰ ਵਿੱਚ ਕੋਰੋਨਾ ਦੇ 155 ਨਵੇਂ ਮਾਮਲੇ ਸਾਹਮਣੇ ਆਏ, ਉਥੇ 130 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਤੋਂ ਛੁੱਟੀ ਦੇ ਦਿੱਤੀ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 16322 ਮਾਮਲੇ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 14963 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਇਸ ਦੇ 1105 ਮਾਮਲੇ ਐਕਟਿਵ ਹਨ। ਉਥੇ ਹੀ 254 ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਗੁਆਈ। ਉਥੇ ਹੀ ਅੱਜ ਕੋਰੋਨਾ ਨਾਲ ਸੈਕਟਰ-46 ਦੇ ਇੱਕ 75 ਸਾਲਾ ਵਿਅਕਤੀ ਦੀ ਜੀਐਮਸੀਐੱਚ 32 ਵਿੱਚ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਅੱਜ ਪਾਜ਼ੀਟਿਵ ਪਾਏ ਗਏ ਮਾਮਲੇ ਸੈਕਟਰ-7, ਸੈਕਟਰ-8, ਸੈਕਟਰ-9, ਸੈਕਟਰ-11, ਸੈਕਟਰ-15, ਸੈਕਟਰ-16, ਸੈਕਟਰ-17, ਸੈਕਟਰ-18, ਸੈਕਟਰ-19, ਸੈਕਟਰ-20, ਸੈਕਟਰ-21, ਸੈਕਟਰ-22, ਸੈਕਟਰ-23, ਸੈਕਟਰ-24, ਸੈਕਟਰ-25, ਸੈਕਟਰ-26, ਸੈਕਟਰ-27, ਸੈਕਟਰ-28, ਸੈਕਟਰ-29, ਸੈਕਟਰ-30, ਸੈਕਟਰ-32, ਸੈਕਟਰ-33, ਸੈਕਟਰ-34, ਸੈਕਟਰ-35, ਸੈਕਟਰ-37, ਸੈਕਟਰ-38, ਸੈਕਟਰ-39, ਸੈਕਟਰ-40, ਸੈਕਟਰ-41, ਸੈਕਟਰ-42, ਸੈਕਟਰ-43, ਸੈਕਟਰ-44, ਸੈਕਟਰ-45, ਸੈਕਟਰ-46, ਸੈਕਟਰ-47, ਸੈਕਟਰ-48, ਸੈਕਟਰ-49, ਸੈਕਟਰ-50, ਸੈਕਟਰ-51, ਸੈਕਟਰ-52, ਸੈਕਟਰ-55, ਸੈਕਟਰ-63, ਸੈਕਟਰ-38 ਪੱਛਮ, ਧਨਾਸ, ਕਝੇਰੀ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰ, ਮਲੋਆ, ਮਨੀ ਮਾਜਰਾ, ਮੌਲੀ ਜਾਗਰਾਂ, ਪੀਜੀਆਈ ਕੈਂਪਸ ਤੇ ਰਾਮ ਦਰਬਾਰ ਤੋਂ ਸਾਹਮਣੇ ਆਏ। ਇਨ੍ਹਾਂ ਵਿੱਚ 90 ਮਰਦ ਤੇ 65 ਔਰਤਾਂ ਸ਼ਾਮਲ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਯੂਟੀ ’ਚ 1706 ਲੋਕਾਂ ਦੇ ਰੈਪਿਡ ਐਂਟੀਜਨ ਸੈਂਪਲ ਲਏ ਗਏ। ਹੁਣ ਤੱਕ ਸ਼ਹਿਰ ਵਿੱਚੋਂ 128558 ਲੋਕਾਂ ਦੇ ਕੋਵਿਡ-19 ਦੇ ਰੈਪਿਡ ਐਂਟੀਜਨ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 111487 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ। ਉਥੇ ਹੀ ਹੁਣ ਤੱਕ ਸ਼ਹਿਰ ਵਿੱਚ 16322 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿੱਚੋਂ 749 ਸੈਂਪਲ ਰਿਜੈਕਟ ਹੋਏ ਹਨ, ਜਦਕਿ 116 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੂਰੀ ਦੁਨੀਆ ਵਿੱਚ ਹੁਣ ਤੱਕ ਕੋਰੋਨਾ ਦੇ 5,80,17,096 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 13,56,705 ਮੌਤਾਂ ਹੋ ਚੁੱਕੀਆਂ ਹਨ, ਜਦਕਿ ਭਾਰਤ ਵਿੱਚ 89,58,483 ਪਾਜ਼ੀਟਿਵ ਮਾਮਲੇ ਮਿਲੇ ਹਨ ਤੇ ਹੁਣ ਤੱਕ 1,31,578 ਮੌਤਾਂ ਹੋ ਚੁੱਕੀਆਂ ਹਨ।