792 new corona cases : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਵੀਰਵਾਰ ਨੂੰ ਕੋਰੋਨਾ ਦੇ 792 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 135, ਜਲੰਧਰ ਤੋਂ 122 ਤੇ ਲੁਧਿਆਣਾ ਤੋਂ 108 ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 16 ਲੋਕਾਂ ਦੀ ਮੌਤ ਹੋਈ। ਅੱਜ 510 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਬਠਿੰਡਾ ਤੋਂ ਇੱਕ, ਗੁਰਦਾਸਪੁਰ ਤੋਂ 2, ਹੁਸ਼ਿਆਰਪੁਰ ਤੋਂ 2, ਜਲੰਧਰ ਤੋਂ 5, ਪਠਾਨਕੋਟ ਤੋਂ ਇੱਕ, ਪਟਿਆਲਾ ਤੋਂ ਚਾਰ ਤੇ ਸੰਗਰੂਰ ਤੋਂ ਇੱਕ ਮਰੀਜ਼ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 144177 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 133427 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 6194 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 139 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 13 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4556 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2946382 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 23660 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਦਸਤਕ ਦੇਣ ਦੇ ਸੰਕੇਤ ਮਿਲ ਰਹੇ ਹਨ, ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆ ਨੂੰ ਮੁਤਾਬਕ ਹੁਣ ਤੱਕ ਕੋਰੋਨਾ ਨਾਲ ਹੋਈਆਂ ਮੌਤਾਂ ਵਿੱਚੋਂ 91% ਲੋਕ ਅਜਿਹੇ ਨੇ ਜਿੰਨਾਂ ਨੂੰ ਸ਼ੂਗਰ,ਬਲੱਡ ਪਰੇਸ਼ਰ ਜਾਂ ਫਿਰ ਕਿਸੇ ਹੋਰ ਰੋਗ ਨਾਲ ਪੀੜਤ ਸਨ। ਉਥਏ ਹੀ ਪੂਰੇ ਦੇਸ਼ ਵਿੱਚੋਂ ਸਭ ਤੋਂ ਜਿਆਦਾ ਸ਼ੂਗਰ ਅਤੇ ਬਲੱਡ ਪਰੈਸ਼ਰ ਦੇ ਮਰੀਜ਼ ਪੰਜਾਬ ਵਿੱਚ ਹਨ। ਅੰਕੜਿਆਂ ਮੁਤਾਬਿਕ ਸੂਬੇ ਵਿੱਚ ਬਲੱਡ ਪਰੈਸ਼ਰ ਦੇ 35.7 ਫ਼ੀਸਦੀ ਮਰੀਜ਼ ਨੇ ਜਿੰਨਾਂ ਵਿੱਚ 41 ਫ਼ੀਸਦੀ ਪੁਰਸ਼ ਅਤੇ 25.4 ਫ਼ੀਸਦੀ ਮਹਿਲਾਵਾਂ ਨੇ,ਜਦਕਿ ਪੂਰੇ ਦੇਸ਼ ਦਾ ਔਸਤ 25.3 ਫ਼ੀਸਦੀ ਹੈ