Farmers’ organizations will : ਕੇਂਦਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਬਹੁਤ ਵਧਾ ਦਿੱਤਾ ਹੈ। ਉਹ ਪਿਛਲੇ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ। 3 ਖੇਤੀ ਕਾਨੂੰਨਾਂ ਖਿਲਾਫ ਅੱਗੇ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਕਿਸਾਨ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨ ਸੰਗਠਨਾਂ ਨੇ ਹਰ ਹਾਲਤ ‘ਚ 26 ਨਵੰਬਰ ਨੂੰ ਦਿੱਲੀ ਕੂਚ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਟਰੈਕਟਰ-ਟਰਾਲੀਆਂ ‘ਤੇ 4 ਮਹੀਨੇ ਦਾ ਰਾਸ਼ਨ ਲੈ ਕੇ ਨਿਕਲਣਗੇ। ਦਿੱਲੀ ਨਾਲ ਜੁੜਨ ਵਾਲੇ 5 ਰਸਤਿਆਂ ਕੁੰਡਲੀ ਬਾਰਡਰ, ਜੈਪੁਰ-ਦਿੱਲੀ ਹਾਈਵੇ, ਆਗਰਾ-ਦਿੱਲੀ ਹਾਈਵੇ, ਰੋਹਤਕ-ਹਿਸਾਰ-ਦਿੱਲੀ ਅਤੇ ਬਰੇਲੀ-ਦਿੱਲੀ ਹਾਈਵੇ ਜ਼ਰੀਏ ਦਿੱਲੀ ‘ਚ ਦਾਖਲ ਹੋਣਗੇ।
ਮੀਟਿੰਗ ‘ਚ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਮੈਂਬਰ ਯੋਗੇਂਦਰ ਯਾਦਵ, ਬੀ. ਐੱਸ. ਰਾਜੇਵਾਲ ਤੇ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ‘ਚ ਕਿਸਾਨ ਫੋਰਮ ਤੇ ਆਲ ਇੰਡੀਆ ਕਿਸਾਨ ਮਹਾਸੰਘ ਦੇ ਨੇਤਾਵਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਜਿਥੇ ਵੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਸੰਚਾਲਨ ਤੇ ਸੰਗਠਨਾਂ ਦਰਮਿਆਨ ਤਾਲਮੇਲ ਲਈ ਰਾਸ਼ਟਰੀ ਪੱਧਰ ‘ਤੇ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ‘ਚ ਬਲਬੀਰ ਸਿੰਘ ਰਾਜੇਵਾਲ, ਵੀ. ਐੱਮ. ਸਿੰਘ, ਰਾਜੂ ਸ਼ੈਟੀ, ਸ਼ਿਵ ਕੁਮਾਰ ਕੱਕਾਕਜੀ, ਜਗਜੀਤ ਸਿੰਘ ਡੱਲੇਵਾਲ, ਗੁਰਨਾਮ ਸਿੰਘ ਚੜੂਨੀ ਤੇ ਯੋਗੇਂਦਰ ਯਾਦਵ ਆਦਿ ਸ਼ਾਮਲ ਹਨ। ਮੀਟਿੰਗ ‘ਚ ਖਾਸ ਤੌਰ ‘ਤੇ ਪੁੱਜੇ ਯੋਗੇਂਦਰ ਯਾਦਵ ਨੇ ਕਿਹਾ ਕਿ ਦੇਸ਼ ਭਰ ਦੇ ਲਗਭਗ 500 ਕਿਸਾਨ ਸੰਗਠਨ ਦਿੱਲੀ ‘ਚ ਸ਼ਾਂਤੀਪੂਰਨ ਪ੍ਰਦਰਸ਼ਨ ਲਈ ਕੂਚ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਯਾਤਰੀ ਗੱਡੀਆਂ ਦੀ ਆਵਾਜਾਈ ਦੇ ਨਾਲ ਮਾਲ ਗੱਡੀਆਂ ਦੀ ਬਹਾਲੀ ਨੂੰ ਨਾ ਜੋੜਨ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਲਈ ਸੁਭਾਵਿਕ ਮਾਹੌਲ ਬਣਾਉਣ ਵਿਚ ਰਾਜ ਸਰਕਾਰ ਦਾ ਸਮਰਥਨ ਕਰਨ, ਜਿਸ ਦਾ ਸੂਬੇ ਤੇ ਰਾਸ਼ਟਰ ਲਈ ਗੰਭੀਰ ਪ੍ਰਭਾਵ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਥਿਤੀ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਯਾਤਰੀ ਰੇਲ ਗੱਡੀਆਂ ਰੋਕਣ ਬਾਰੇ ਕਿਸਾਨਾਂ ਦੇ ਫੈਸਲੇ ਦੇ ਧਿਆਨ ਵਿਚ ਇਸ ਮਾਮਲੇ ਵਿਚ ਉਦਾਰਤਾ ਦਰਸਾਉਣ, ਇਕ ਵਾਰ ਪੰਜਾਬ ਵਿਚ ਮਾਲ ਗੱਡੀਆਂ ਮੁੜ ਸ਼ੁਰੂ ਕੀਤੀਆਂ ਜਾਣ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਧਾਰਣ ਵਿਵਸਥਾ ਬਹਾਲ ਕਰਨ ਲਈ ਰਾਜ ਸਰਕਾਰ, ਜਿਸ ਨੇ ਖੇਤ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਵਿਚ ਆਪਣਾ ਪੂਰਾ ਸਮਰਥਨ ਦਿੱਤਾ ਹੈ, ਨੂੰ ਸਮਰੱਥ ਕਰਨ ਲਈ ਯਾਤਰੀ ਗੱਡੀਆਂ ਦੀ ਨਾਕਾਬੰਦੀ ਨੂੰ ਵੀ ਆਸਾਨ ਕਰਨਾ ਚਾਹੀਦਾ ਹੈ।
ਇਹ ਵੀ ਦੇਖੋ : ਦਿੱਲੀ ਘੇਰਨ ਲਈ ਕਿਸਾਨਾਂ ਨੇ ਤਿਆਰ ਕੀਤਾ Master Plan, ਕਹਿੰਦੇ ਐਤਕੀਂ ਲਿਆ ਦਿਆਂਗੇ ਹਨ੍ਹੇਰੀ