Night curfew in Madhya Pradesh: ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿੱਚ ਕੋਰੋਨਾ ਦੇ 819 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 195, ਜਲੰਧਰ ਤੋਂ 95 ਤੇ ਲੁਧਿਆਣਾ ਤੋਂ 96 ਮਾਮਲੇ ਸਾਹਮਣੇ ਆਏ ਸਨ । ਉੱਥੇ ਹੀ ਕੋਰੋਨਾ ਨਾਲ 16 ਲੋਕਾਂ ਦੀ ਮੌਤ ਹੋਈ । ਉੱਥੇ ਹੀ ਦੂਜੇ ਪਾਸੇ ਦੀਵਾਲੀ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੇ ਸ਼ੁੱਕਰਵਕਾਰ ਨੂੰ ਇੱਕ ਵਾਰ ਫਿਰ ਡਰਾ ਦਿੱਤਾ, ਜਦੋਂ ਇੱਕ ਦਿਨ ਵਿਚ 1,500 ਤੋਂ ਵੱਧ ਮਾਮਲੇ ਸਾਹਮਣੇ ਆਏ । ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਪੱਸ਼ਟ ਕੀਤਾ ਕਿ ਰਾਜ ਵਿੱਚ ਦੁਬਾਰਾ ਲਾਕਡਾਊਨ ਨਹੀਂ ਲਗਾਇਆ ਜਾਵੇਗਾ, ਪਰ 5 ਸ਼ਹਿਰਾਂ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ ।
ਦਰਅਸਲ, ਨਵੰਬਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਉਛਾਲ ਹੈ, ਜਦੋਂ ਕੁੱਲ 1,528 ਨਵੇਂ ਕੋਰੋਨਾ ਕੇਸ ਸਾਹਮਣੇ ਆਏ । ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ। ਮੱਧ ਪ੍ਰਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,138 ਹੋ ਗਈ ਹੈ। ਕੋਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਮੱਧ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਅਤੇ ਰਾਜਧਾਨੀ ਭੋਪਾਲ ਸਣੇ ਰਾਜ ਦੇ 5 ਸ਼ਹਿਰਾਂ ਵਿੱਚ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ।
ਇਸ ਸਬੰਧੀ ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ 21 ਨਵੰਬਰ ਤੋਂ ਅਗਲੇ ਹੁਕਮਾਂ ਤੱਕ ਕੋਰੋਨਾ ਦੀ ਲਾਗ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸਥਿਤੀ ਵਿੱਚ ਭੋਪਾਲ, ਇੰਦੌਰ, ਗਵਾਲੀਅਰ, ਰਤਲਾਮ ਅਤੇ ਵਿਦਿਸ਼ਾ ਵਿੱਚ ਨਾਈਟ ਕਰਫਿਊ ਜਾਰੀ ਰਹੇਗਾ। ਕਰਫਿਊ ਸਵੇਰੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗਾ । ਉਨ੍ਹਾਂ ਕਿਹਾ ਕਿ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਲਾਗ ਦੇ ਕੇਸ ਘੱਟ ਨਹੀਂ ਹੁੰਦੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਰਾਤ ਦੇ ਕਰਫਿਊ ਦੌਰਾਨ ਮਾਲ ਵਾਲੀਆਂ ਗੱਡੀਆਂ ਦੀ ਆਵਾਜਾਈ ਜਾਰੀ ਰਹੇਗੀ । ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਵੀ ਆਉਣ-ਜਾਣ ਦੇ ਯੋਗ ਹੋਣਗੇ। ਉਨ੍ਹਾਂ ਨੂੰ ਕੋਈ ਵੀ ਨਹੀਂ ਰੋਕ ਸਕੇਗਾ।
ਦੱਸ ਦੇਈਏ ਕਿ ਮੱਧ ਪ੍ਰਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 1,89,546 ਤੱਕ ਪਹੁੰਚ ਗਏ ਹਨ। ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਇੰਦੌਰ ਅਤੇ ਭੋਪਾਲ ਵਿੱਚ ਪਿਆ ਹੈ, ਜਦੋਂਕਿ ਇੰਦੌਰ ਵਿੱਚ 313 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਦੂਜੇ ਪਾਸੇ ਭੋਪਾਲ ਵਿੱਚ ਕੋਰੋਨਾ ਦੇ 378 ਨਵੇਂ ਕੇਸ ਸਾਹਮਣੇ ਆਏ ਹਨ।
ਇਹ ਵੀ ਦੇਖੋ: Lockdown ‘ਚ RCF ਕਪੂਰਥਲਾ ਨੇ ਬਣਾ ਦਿੱਤਾ ਦੇਸ਼ ਦਾ ਪਹਿਲਾ ਹਾਈਸਪੀਡ ਡਬਲ ਡੈਕਰ ਕੋਚ