Strawberry health benefits: ਸਟ੍ਰਾਬੇਰੀ ਖਾਣ ਵਿਚ ਸਵਾਦ ਹੋਣ ਦੇ ਨਾਲ-ਨਾਲ ਕਈ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ। ਨਿਯਮਿਤ ਰੂਪ ‘ਚ ਇਸ ਦਾ ਸੇਵਨ ਕਰਨ ਨਾਲ ਇਮਿਊਨਟੀ ਲੈਵਲ ਵਧਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ, ਐਂਟੀ-ਏਜਿੰਗ ਗੁਣ ਹੋਣ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਦੇ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਇਸਤੇਮਾਲ ਦੇ ਹੋਰ ਫਾਇਦਿਆਂ ਬਾਰੇ…
ਕੈਂਸਰ ਤੋਂ ਬਚਾਅ: ਇਸ ਵਿਚ ਮੌਜੂਦ ਐਂਟੀ-ਆਕਸੀਡੈਂਟਸ, ਐਂਟੀ-ਇਨਫਲੇਮੇਟਰੀ, ਐਂਟੀ-ਕੈਂਸਰ ਗਨ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਦੇ ਹਨ। ਇਹ ਸਰੀਰ ਵਿਚ ਕੈਂਸਰ ਸੈੱਲਾਂ ਦੇ ਗਠਨ ਨੂੰ ਰੋਕਦੀ ਹੈ। ਅਜਿਹੇ ‘ਚ ਇਸ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਕਬਜ਼ ਤੋਂ ਪੀੜਤ ਲੋਕਾਂ ਨੂੰ ਸਟ੍ਰਾਬੇਰੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਕੇ ਪਾਚਨ ਤੰਤਰ ਮਜ਼ਬੂਤ ਹੋਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਪੇਟ ਵਿੱਚ ਦਰਦ, ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਇਸ ਵਿਚ ਮੌਜੂਦ ਫਲੈਵਨੋਇਡਜ਼ ਅਤੇ ਐਂਟੀ ਆਕਸੀਡੈਂਟਸ ਸਰੀਰ ਵਿਚੋਂ ਖਰਾਬ ਕੋਲੇਸਟ੍ਰੋਲ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਨਸਾਂ ਬਲੋਕ ਹੋਣ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਦਿਲ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ।
ਸ਼ੂਗਰ ਨੂੰ ਕਰੇ ਕੰਟਰੋਲ: ਸ਼ੂਗਰ ਦੇ ਮਰੀਜ਼ਾਂ ਲਈ ਸਟ੍ਰਾਬੇਰੀ ਲੈਣਾ ਲਾਭਕਾਰੀ ਹੁੰਦਾ ਹੈ। ਇਸ ਦੇ ਐਂਟੀ-ਆਕਸੀਡੈਂਟ ਗੁਣ ਸਰੀਰ ਵਿਚ ਗਲੂਕੋਜ਼ ਲੈਵਲ ਨੂੰ ਕੰਟਰੋਲ ਕਰਦੇ ਹਨ। ਅਜਿਹੇ ‘ਚ ਟਾਈਪ -2 ਸ਼ੂਗਰ ਦਾ ਖ਼ਤਰਾ ਵਿਸ਼ੇਸ਼ ਤੌਰ ‘ਤੇ ਘੱਟ ਹੁੰਦਾ ਹੈ। ਸਟ੍ਰਾਬੇਰੀ ਵਿਚ ਹੋਰ ਪੌਸ਼ਟਿਕ ਤੱਤਾਂ ਦੇ ਨਾਲ ਜ਼ਿਆਦਾ ਮਾਤਰਾ ਵਿਚ ਫਾਈਬਰ ਹੁੰਦਾ ਹੈ। ਇਸ ਨੂੰ ਲੈਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਵਧਣ ਦੀ ਸਮੱਸਿਆ ਘੱਟ ਹੁੰਦੀ ਹੈ। ਇਸਦੇ ਨਾਲ ਹੀ ਭਾਰ ਵਧਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ। ਇਸ ਲਈ ਜੋ ਲੋਕ ਆਪਣੇ ਵਧੇ ਭਾਰ ਤੋਂ ਪਰੇਸ਼ਾਨ ਹਨ ਉਨ੍ਹਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਸਟਰਾਂਗ ਇਮਿਊਨਿਟੀ: ਕੋਰੋਨਾ ਕੇਹਰ ਤੋਂ ਬਚਣ ਲਈ ਹਰ ਕਿਸੇ ਨੂੰ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਸਟ੍ਰਾਬੇਰੀ ਦਾ ਸੇਵਨ ਸਭ ਤੋਂ ਉੱਤਮ ਆਪਸ਼ਨ ਹੈ। ਇਸ ਵਿਚ ਵਿਟਾਮਿਨ, ਕੈਲਸੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਦੀ ਇਮਿਊਨਿਟੀ ਵੱਧਦੀ ਹੈ। ਅਜਿਹੇ ‘ਚ ਸਰਦੀ-ਜ਼ੁਕਾਮ, ਖ਼ੰਘ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।
ਮਜ਼ਬੂਤ ਮਾਸਪੇਸ਼ੀਆਂ ਅਤੇ ਹੱਡੀਆਂ: ਵਿਟਾਮਿਨ ਸੀ, ਡੀ ਅਤੇ ਕੈਲਸ਼ੀਅਮ ਦਾ ਉਚਿਤ ਸਰੋਤ ਹੋਣ ਦੇ ਕਾਰਨ ਇਸ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ। ਜੋੜਾਂ ਅਤੇ ਸਰੀਰ ਦੇ ਹੋਰ ਹਿੱਸਿਆਂ ਵਿਚ ਦਰਦ ਤੋਂ ਰਾਹਤ ਮਿਲਕੇ ਵਧੀਆ ਤਰੀਕੇ ਨਾਲ ਵਿਕਾਸ ਹੋਣ ਵਿਚ ਸਹਾਇਤਾ ਮਿਲਦੀ ਹੈ। ਇਸ ਵਿਚ ਐਂਟੀ-ਏਜਿੰਗ ਗੁਣ ਹੋਣ ਨਾਲ ਸਕਿਨ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਚਿਹਰੇ ‘ਤੇ ਪਏ ਦਾਗ-ਧੱਬੇ, ਫ੍ਰੀਕਲਸ, ਝੁਰੜੀਆਂ ਦੂਰ ਹੋ ਕੇ ਗੁਲਾਬੀ ਨਿਖ਼ਾਰ ਆਉਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਸਕਿਨ ਜਵਾਨ ਦਿਖਾਈ ਦਿੰਦੀ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਸਟ੍ਰਾਬੇਰੀ ਨੂੰ ਮਿਕਸੀ ‘ਚ ਪੀਸ ਕੇ ਦੁੱਧ ਵਿਚ ਮਿਲਾ ਕੇ ਇਸ ਦਾ ਫੇਸਪੈਕ ਬਣਾ ਕੇ ਵੀ ਲਗਾ ਸਕਦੇ ਹੋ।
ਜ਼ਿਆਦਾ ਮਾਤਰਾ ‘ਚ ਸਟ੍ਰਾਬੇਰੀ ਖਾਣ ਦੇ ਨੁਕਸਾਨ
- ਬਹੁਤ ਜ਼ਿਆਦਾ ਮਾਤਰਾ ਵਿਚ ਸਟ੍ਰਾਬੇਰੀ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਖ਼ਰਾਬ ਹੋ ਸਕਦਾ ਹੈ। ਅਜਿਹੇ ‘ਚ ਡਾਇਰੀਆ, ਹਾਈਡ੍ਰੋਕਲੋਰਿਕ ਅਤੇ ਸੁਸਤੀ ਦੀ ਸਮੱਸਿਆਵਾਂ ਵੀ ਹੋ ਸਕਦੀ ਹੈ।
- ਫਾਈਬਰ ਦਾ ਮੁੱਖ ਸਰੋਤ ਹੋਣ ਕਰਕੇ ਇਸ ਨਾਲ ਅੰਤੜੀਆਂ ਨਾਲ ਸੰਬੰਧਿਤ ਬੀਮਾਰੀ ਹੋਣ ਦਾ ਖ਼ਤਰਾ ਵਧਦਾ ਹੈ।