Cabinet Minister review development works: ਲੁਧਿਆਣਾ (ਤਰਸੇਮ ਭਾਰਦਵਾਜ)- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਰੋਨਾ ਨੂੰ ਮਾਤ ਦੇ ਕੇ ਵਾਪਿਸ ਕੰਮ ‘ਤੇ ਪਰਤੇ ਹਨ। ਆਉਂਦਿਆਂ ਹੀ ਉਨ੍ਹਾਂ ਨੇ ਅਫਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਵਿਕਾਸ ਕੰਮਾਂ ‘ਚ ਹੁਣ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜਿੱਥੇ ਵੀ ਦਰਿਆ ਦੇ ਕੰਢੇ ‘ਤੇ ਗੈਰ-ਕਾਨੂੰਨੀ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਤਰੁੰਤ ਹਟਾਇਆ ਜਾਵੇ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕਰਵਾਇਆ ਜਾਵੇ। ਦੱਸ ਦੇਈਏ ਕਿ ਸ਼ਨੀਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਬਲਕਾਰ ਸਿੰਘ ਸੰਧੂ, ਟਰੱਸਟ ਦੇ ਚੇਅਰਮੈਨ ਰਮਨਬਾਲਾ ਸੁਬਰਾਮਣੀਅਮ ਅਤੇ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਪਹੁੰਚੇ।
ਇਸ ਦੌਰਾਨ ਮੰਤਰੀ ਆਸ਼ੂ ਨੇ ਦੱਸਿਆ ਕਿ ਬੁੱਢੇ ਦਰਿਆ ਦੇ ਕੰਢੇ ਹੈਬੋਵਾਲ ਤੋਂ ਨਗਰ ਨਿਗਮ ਲਿਮਿਟ ਤੱਕ ਸੜਕ ਦਾ ਨਿਰਮਾਣ ਕੀਤਾ ਜਾਣਾ ਹੈ। ਇਸ ‘ਤੇ 84 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਹੈਬੋਵਾਲ ‘ਚ 7 ਏਕੜ ‘ਚ ਮਨੋਰੰਜਕ ਵੈਲੀ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਦੇ ਵਰਕ ਆਰਡਰ ਸ਼ਨੀਵਾਰ ਨੂੰ ਹੀ ਇੰਪਰੂਵਮੈਂਟ ਟਰੱਸਟ ਦੇ ਅਫਸਰਾਂ ਨੇ ਜਾਰੀ ਕਰ ਦਿੱਤੇ ਹਨ। ਜਲਦੀ ਹੀ ਟਰੱਸਟ ਇੱਥੇ ਨਿਰਮਾਣ ਕੰਮ ਸ਼ੁਰੂ ਕਰ ਦੇਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਯਾਨੰਦ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਵੀ ਦੇਖੋ