Congress Captain Sarkar: ਚੰਡੀਗੜ੍ਹ: ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਨੇਤਾਵਾਂ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਭਾਜਪਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਦੁਸ਼ਯੰਤ ਕੁਮਾਰ ਗੌਤਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲ ਭੇਟ ਕਰਕੇ ਸਨਮਾਨਿਤ ਕੀਤਾ। ਇਨ੍ਹਾਂ ਭਾਜਪਾ ਨੇਤਾਵਾਂ ਨੇ ਦੁਸ਼ਯੰਤ ਗੌਤਮ ਨੂੰ ਜਾਣਕਾਰੀ ਦੇ ਕੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜਾਣਕਰੀ ਦਿੰਦੇ ਗਏ ਰਾਜਨੀਤਿਕ ਹਾਲਾਤਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਭਾਜਪਾ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬੱਗਾ ਸ਼ਾਮਲ ਸਨ।
ਅਸ਼ਵਨੀ ਸ਼ਰਮਾ ਨੇ ਇਸ ਮੀਟਿੰਗ ਨਾਲ ਸਬੰਧਤ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੁਸ਼ਯੰਤ ਗੌਤਮ ਨਾਲ ਸੰਗਠਨਾਤਮਕ ਢਾਂਚੇ ਅਤੇ ਇਸਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਸ਼ਰਮਾ ਨੇ ਕਿਹਾ ਕਿ ਆਉਣ ਵਾਲਿਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸੰਗਠਨ ਅਤੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ। ਅਕਾਲੀ ਦਲ ਆਪਣੀ ਰਾਜਨੀਤਿਕ ਲਾਲਸਾ ਦੇ ਚਲਦਿਆਂ ਭਾਜਪਾ ਨਾਲ ਵੱਖ ਹੋਇਆ ਹੈ। ਬਿਹਾਰ ਵਿਧਾਨਸਭਾ ਚੋਣਾਂ ਅਤੇ ਹੋਰ ਸੂਬਿਆਂ ਦੀਆਂ ਉਪ ਚੋਣਾਂ ਭਾਜਪਾ ਦੀ ਕਾਰਗੁਜਾਰੀ ਦਾ ਸਪਸ਼ਟ ਪ੍ਰਮਾਣ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਲਈ ਕਾਂਗਰਸ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੈ।
ਦੁਸ਼ਯੰਤ ਗੌਤਮ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਦੀ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਆਉਣਗੇ ਅਤੇ ਵਰਕਰਾਂ ਨਾਲ ਮੁਲਾਕਾਤ ਕਰ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ਤੈਅ ਕਰਨਗੇ। ਦੁਸ਼ਯੰਤ ਗੌਤਮ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਭਾਜਪਾ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਲੋਕਾਂ ਦੇ ਸਮਰਥਨ ਨਾਲ ਹਾਸਿਲ ਪ੍ਰਚੰਡ ਬਹੁਮਤ ਨਾਲ ਸੂਬੇ ਵਿੱਚ ਸੱਤਾ ਹਾਸਲ ਕਰੇਗੀ।
ਇਹ ਵੀ ਦੇਖੋ : ਇਹ ਜਥੇਬੰਦੀ ਬਾਕੀ ਕਿਸਾਨਾਂ ਨਾਲੋਂ ਇੱਕ ਦਿਨ ਪਹਿਲਾਂ ਹੀ ਕਰੇਗੀ ਦਿੱਲੀ ਕੂਚ, ਕੇਂਦਰ ਨੂੰ ਪਾਵੇਗੀ ਭੜਥੂ