Tulsi side effects: ਤੁਲਸੀ ਦਾ ਪੌਦਾ ਲਗਭਗ ਹਰ ਘਰ ਵਿੱਚ ਮੌਜੂਦ ਹੁੰਦਾ ਹੈ। ਧਾਰਮਿਕ ਮਾਨਤਾਵਾਂ ਦੇ ਨਾਲ ਆਯੁਰਵੈਦ ਵਿਚ ਇਸ ਨੂੰ ਔਸ਼ਧੀ ਮੰਨਿਆ ਜਾਂਦਾ ਹੈ। ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਸਰਦੀ-ਜ਼ੁਕਾਮ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਤਿਆਰ ਕਾੜਾ ਅਤੇ ਚਾਹ ਨੂੰ ਪੀਣ ਨਾਲ ਇਮਿਊਨਿਟੀ ਨੂੰ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਖ਼ਾਸ ਤੌਰ ‘ਤੇ ਕੋਰੋਨਾ ਤੋਂ ਬਚਣ ਲਈ ਇਸ ਦਾ ਸੇਵਨ ਕਰਨਾ ਲਾਭਕਾਰੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਜ਼ਰੂਰਤ ਤੋਂ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਫ਼ਾਇਦੇ ਦੀ ਜਗ੍ਹਾ ਨੁਕਸਾਨ ਹੋ ਸਕਦਾ ਹੈ? ਹਾਂ, ਜ਼ਿਆਦਾ ਮਾਤਰਾ ਵਿੱਚ ਤੁਲਸੀ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤਾਂ ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਵਿੱਚ…
- ਤੁਲਸੀ ਵਿਚ ਮੌਜੂਦ ਯੂਜੈਨੌਲ ਨਾਮਕ ਤੱਤ ਪੀਰੀਅਡਜ ਦੀ ਪ੍ਰੇਸ਼ਾਨੀ ਦੂਰ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਗਰਭ ਅਵਸਥਾ ਵਿੱਚ ਇਸ ਦਾ ਸੇਵਨ ਕਰਨ ਨਾਲ ਪੀਰੀਅਡਜ ਆ ਸਕਦੇ ਹਨ। ਨਾਲ ਹੀ ਬੱਚੇਦਾਨੀ ਵੀ ਸੁੰਗੜ ਸਕਦੀ ਹੈ। ਅਜਿਹੇ ‘ਚ ਬੱਚੇ ਦੇ ਜਨਮ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ਡਾਇਰੀਆ ਅਤੇ ਪੇਟ ਨਾਲ ਸਬੰਧਤ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ।
- ਅਕਸਰ ਲੋਕ ਤੁਲਸੀ ਦੀ ਚਾਹ ਪੀਣਾ ਪਸੰਦ ਕਰਦੇ ਹਨ। ਪਰ ਸ਼ੂਗਰ ਦੇ ਮਰੀਜ਼ਾਂ ਦੁਆਰਾ ਇਸ ਦਾ ਸੇਵਨ ਕਰਨ ਨਾਲ ਫ਼ਾਇਦੇ ਦੀ ਜਗ੍ਹਾ ਨੁਕਸਾਨ ਪਹੁੰਚਾਉਣ ਦੇ ਬਰਾਬਰ ਹੈ। ਅਸਲ ‘ਚ ਬਹੁਤ ਸਾਰੇ ਲੋਕ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਲਈ ਦਵਾਈਆਂ ਦਾ ਸੇਵਨ ਕਰਦੇ ਹਨ। ਅਜਿਹੇ ‘ਚ ਦਵਾਈ ਦੇ ਨਾਲ ਤੁਲਸੀ ਖਾਣ ਨਾਲ ਸ਼ੂਗਰ ਲੈਵਲ ਘੱਟ ਹੋਣ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ‘ਚ ਇਨ੍ਹਾਂ ਦਾ ਇਕੱਠੇ ਸੇਵਨ ਕਰਨ ਤੋਂ ਪਰਹੇਜ਼ ਕਰੋ।
- ਇਸ ਵਿਚ ਮੌਜੂਦ ਤੱਤ ਸਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਵਿਚ ਮਦਦ ਕਰਦੇ ਹਨ। ਪਰ ਇਸ ਦੇ ਜ਼ਿਆਦਾ ਸੇਵਨ ਨਾਲ ਖੂਨ ਪਤਲਾ ਹੋ ਸਕਦਾ ਹੈ। ਅਜਿਹੇ ‘ਚ ਇਹ ਸਿਹਤ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਕਰੇਗੀ।
- ਪੌਸ਼ਟਿਕ ਤੱਤਾਂ ਨਾਲ ਭਰਪੂਰ ਤੁਲਸੀ ਦੀ ਤਾਸੀਰ ਗਰਮ ਹੁੰਦੀ ਹੈ। ਅਜਿਹੇ ‘ਚ ਇਸ ਨੂੰ ਜ਼ਿਆਦਾ ਖਾਣ ਨਾਲ ਪੇਟ ਵਿਚ ਜਲਣ, ਐਸੀਡਿਟੀ, ਦਰਦ ਆਦਿ ਦੀ ਸਮੱਸਿਆ ਹੋ ਸਕਦੀ ਹੈ।
- ਇਸ ਦੇ ਪੱਤੇ ਨੂੰ ਚਬਾਉਣ ਦੀ ਜਗ੍ਹਾ ਸਿੱਧੇ ਨਿਗਲ ਲਿਆ ਜਾਂਦਾ ਹੈ। ਅਸਲ ‘ਚ ਇਸ ਦੇ ਪੱਤਿਆਂ ‘ਤੇ ਲੱਗਿਆ ਪਾਰਾ ਦੰਦਾਂ ਨੂੰ ਖ਼ਰਾਬ ਕਰਨ ਦਾ ਕੰਮ ਕਰਦਾ ਹੈ।