Corona Second wave positive cases: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਕੋਰੋਨਾ ਦਾ ਖਤਰਾ ਇਕ ਵਾਰ ਫਿਰ ਤੋਂ ਮੰਡਰਾ ਰਿਹਾ ਹੈ। ਨਵੇਂ ਮਾਮਲੇ ਵੱਧਣ ਦੇ ਨਾਲ ਹੀ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ‘ਚ ਹਫੜਾ-ਦਫੜੀ ਮੱਚ ਗਈ। ਚਿੰਤਾ ਦੀ ਗੱਲ ਇਹ ਸਾਹਮਣੇ ਆਈ ਹੈ ਕਿ 15 ਦਿਨਾਂ ਦੌਰਾਨ ਲੁਧਿਆਣਾ ਦੇ ਕੁੱਲ 1342 ਮਰੀਜ਼ ਪਾਜ਼ੀਟਿਵ ਪਾਏ ਗਏ ਹਨ ਭਾਵ ਕਿ ਇਨ੍ਹਾਂ ਮਾਮਲਿਆਂ ਦੇ 17.21 ਫੀਸਦੀ ਮਾਮਲੇ ਸਿਰਫ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਨਾਲ ਪੀੜਤ ਹੋਏ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਕੁੱਲ 116 ਨਵੇਂ ਪੀੜਤ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 96 ਪੀੜਤ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 3 ਪੀੜਤ ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 2 ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 22140 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 20410 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਲੁਧਿਆਣਾ ‘ਚ ਸਰਗਰਮ ਮਾਮਲੇ 840 ਤੱਕ ਪਹੁੰਚ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 886 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3125 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ‘ਚੋਂ 76 ਸਰਗਰਮ ਮਾਮਲੇ ਹਨ ਜਦਕਿ 368 ਦੀ ਮੌਤ ਹੋ ਚੁੱਕੀ ਹੈ।
ਇਹ ਵੀ ਦੇਖੋ–