farmer protest bhupinder hooda: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਖੇਤੀਬਾੜੀ ਕਾਨੂੰਨ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੁੱਦੇ ‘ਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਦਾ ਹੈ, ਇਸ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਹੱਥ ਨਹੀਂ ਹੈ ਪਰ ਅਸੀਂ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦੇ ਹਾਂ।. ਇੱਕ ਨਿਜੀ ਚੈੱਨਲ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕਾਨੂੰਨ ਬਾਰੇ ਗੱਲਬਾਤ ਕੀਤੀ ਹੁੰਦੀ ਤਾਂ ਇਹ ਚੰਗਾ ਹੁੰਦਾ। ਨਵੇਂ ਕਨੂੰਨ ਕਾਰਨ ਦੋ ਮੰਡੀਆਂ ਬਣੀਆਂ ਹਨ, ਇੱਕ ਮੌਜੂਦਾ ਮੰਡੀ ਹੈ ਅਤੇ ਦੂਜੀ ਜੋ ਕਿ ਹੁਣ ਬਾਹਰ ਬਣਾਈ ਜਾ ਰਹੀ ਹੈ, ਜਿਸ ਵਿੱਚ ਕੋਈ ਨਿਯਮ ਨਹੀਂ ਹੋਣਗੇ। ਇਸ ਨਾਲ ਕਿਸਾਨਾਂ ਦਾ ਨੁਕਸਾਨ ਹੋਏਗਾ।
ਕਾਂਗਰਸੀ ਆਗੂ ਨੇ ਕਿਹਾ ਕਿ ਜੇ ਇਥੇ ਛੋਟਾ ਕਿਸਾਨ ਹੈ ਤਾਂ ਉਸ ਲਈ ਬਹੁਤ ਸਾਰੀਆਂ ਮੁਸ਼ਕਿਲਾਂ ਹਨ ਕਿਉਂਕਿ ਨਵੇਂ ਕਾਨੂੰਨ ਵਿੱਚ ਕਿਸਾਨਾਂ ਦੀ ਕੋਈ ਸੁਰੱਖਿਆ ਨਹੀਂ ਹੈ। ਜੇ ਤਿੰਨ ਕਾਨੂੰਨ ਬਣਾਏ ਗਏ ਹਨ, ਤਾਂ ਇੱਕ ਹੋਰ ਕਾਨੂੰਨ ਲਿਆ ਕੇ ਐਮਐਸਪੀ ਨੂੰ ਯਕੀਨੀ ਬਣਾਉਣ ਦਾ ਕੰਮ ਕੀਤਾ ਜਾਂ ਸਕਦਾ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ। ਜੇ ਸੰਭਵ ਹੋਵੇ ਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਕਿਸਾਨਾਂ ਨੂੰ ਨਾਰਾਜ਼ ਕਰਨ ਜਾ ਰਹੀ ਹੈ।
ਇਹ ਵੀ ਦੇਖੋ : ਦਿੱਲੀ ਦੇ ਇਸ ਗ੍ਰਾਂਉਂਡ ਵਿੱਚ ਕਿਸਾਨ ਬਣਾਉਣਗੇ ਆਪਣਾ ਕਿਲਾ, ਪਹਿਲੀਆਂ Live Exclusive ਤਸਵੀਰਾਂ