Ravi Shankar Prasad on farmers protest: ਖੇਤੀਬਾੜੀ ਕਾਨੂੰਨ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਕੇਂਦਰ ਸਰਕਾਰ ਸਰਗਰਮ ਹੋ ਗਈ ਹੈ । ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹੁਣ ਕੇਂਦਰੀ ਮੰਤਰੀਆਂ ਵੱਲੋਂ ਵੀ ਖੇਤੀਬਾੜੀ ਕਾਨੂੰਨ ਦੇ ਮਾਮਲੇ ਵਿੱਚ ਸਫ਼ਾਈ ਦਿੱਤੀ ਜਾ ਰਹੀ ਹੈ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਪ੍ਰਕਾਸ਼ ਜਾਵਡੇਕਰ ਅਤੇ ਹੋਰ ਨੇਤਾਵਾਂ ਨੇ ਸੋਮਵਾਰ ਸਵੇਰੇ ਟਵੀਟ ਕਰਕੇ ਖੇਤੀਬਾੜੀ ਕਾਨੂੰਨ ਬਾਰੇ ਜਾਣਕਾਰੀ ਦਿੱਤੀ ।
ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸੋਮਵਾਰ ਸਵੇਰੇ ਟਵੀਟ ਕਰ ਕੇ ਲਿਖਿਆ, “ਨਵੇਂ ਖੇਤੀਬਾੜੀ ਕਾਨੂੰਨ APMC ਮੰਡੀਆਂ ਨੂੰ ਖ਼ਤਮ ਨਹੀਂ ਕਰਦੇ ਹਨ । ਮੰਡੀਆਂ ਪਹਿਲਾਂ ਦੀ ਤਰ੍ਹਾਂ ਚੱਲਦੀਆਂ ਰਹਿਣਗੀਆਂ । ਨਵੇਂ ਕਾਨੂੰਨ ਨੇ ਕਿਸਾਨਾਂ ਨੂੰ ਆਪਣੀ ਫਸਲਾਂ ਕਿਤੇ ਵੀ ਵੇਚਣ ਦੀ ਆਜ਼ਾਦੀ ਦਿੱਤੀ ਹੈ, ਜੋ ਵੀ ਕਿਸਾਨਾਂ ਨੂੰ ਸਭ ਤੋਂ ਵਧੀਆ ਭਾਅ ਦੇਵੇਗਾ ਉਹ ਫਸਲ ਖਰੀਦ ਸਕਣਗੇ ਭਾਵੇਂ ਇਹ ਮੰਡੀ ਵਿੱਚ ਹੋਵੇ ਜਾਂ ਮੰਡੀ ਤੋਂ ਬਾਹਰ।’
ਜ਼ਿਕਰਯੋਗ ਹੈ ਕਿ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ MSP ਨੂੰ ਲੈ ਕੇ ਹੀ ਹੈ ਅਤੇ ਮੰਡੀਆਂ ਨੂੰ ਲੈ ਕੇ ਗੱਲ ਕੀਤੀ ਜਾ ਰਹੀ ਹੈ । ਅਜਿਹੀ ਸਥਿਤੀ ਵਿੱਚ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਅਪੀਲ ਕੀਤੀ ਸੀ ਕਿ ਜੇਕਰ ਕਿਸਾਨ ਬੁਰਾੜੀ ਸਥਿਤ ਮੈਦਾਨ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨਾਲ ਤੁਰੰਤ ਗੱਲਬਾਤ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਏ ਸੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸੇ ਵੀ ਅਫਵਾਹ ਵਿੱਚ ਨਾ ਪੈਣ।
ਇਹ ਵੀ ਦੇਖੋ: ਕਿਸਾਨੀ ਸੰਘਰਸ਼ ਦੌਰਾਨ ਕੁੰਡਲੀ ਬਾਰਡਰ ਤੇ ਹੀ ਮਨਾਇਆ ਜਾ ਰਿਹਾ ਗੁਰਪੁਰਬ, ਜਿੱਤ ਲਈ ਕੀਤੀ ਜਾ ਰਹੀ ਅਰਦਾਸ