Medical camp setup: ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ । ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ ਅਤੇ ਸੋਮਵਾਰ ਸਵੇਰੇ ਵੀ ਸੜਕਾਂ ‘ਤੇ ਮੌਜੂਦ ਹਨ । ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਿਸਾਨ ਆਗੂ ਕਿਸੇ ਵੀ ਸ਼ਰਤ ਨੂੰ ਮੰਨਣ ਲਈ ਤਿਆਰ ਨਹੀਂ ਹਨ । ਅੱਜ ਵੀ ਦਿੱਲੀ-ਐਨਸੀਆਰ ਖੇਤਰ ਵਿੱਚ ਜਾਮ ਦੀ ਸਥਿਤੀ ਹੈ ਅਤੇ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ, ਕਿਸਾਨ ਅੰਦੋਲਨ ਵਿਚਾਲੇ ਦਿੱਲੀ ਦੇ ਸਿੰਘੁ ਬਾਰਡਰ ‘ਤੇ ਇੱਕ ਮੈਡੀਕਲ ਕੈਂਪ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਇੱਥੇ ਕੋਰੋਨਾ ਦੀ ਜਾਂਚ ਕਰਨਗੇ, ਤਾਂ ਜੋ ਇਹ ਪਤਾ ਚੱਲ ਸਕੇ ਕਿ ਇੱਥੇ ਕੋਰੋਨਾ ਦਾ ਕੋਈ ਸੁਪਰ ਸਪਰੇਡੇਰ ਤਾਂ ਨਹੀਂ ਹੈ। ਜੇ ਅਜਿਹਾ ਹੁੰਦਾ ਹੈ ਤਾਂ ਬਹੁਤ ਚਿੰਤਾ ਵੱਧ ਸਕਦੀ ਹੈ ।
ਦਿੱਲੀ ਦੇ ਟਿਕਰੀ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ ਹਨ। ਹੁਣ ਪੁਲਿਸ ਇੱਥੇ ਡਰੋਨ ਕੈਮਰੇ ਨਾਲ ਨਜ਼ਰ ਰੱਖ ਰਹੀ ਹੈ । ਕਿਸਾਨਾਂ ਵੱਲੋਂ ਲਗਾਤਾਰ ਮੰਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪ ਗੱਲ ਕਰਨੀ ਚਾਹੀਦੀ ਹੈ ਅਤੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਦੱਸ ਦੇਈਏ ਕਿ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸੋਮਵਾਰ ਸਵੇਰੇ ਟਵੀਟ ਕਰ ਕੇ ਲਿਖਿਆ, “ਨਵੇਂ ਖੇਤੀਬਾੜੀ ਕਾਨੂੰਨ APMC ਮੰਡੀਆਂ ਨੂੰ ਖ਼ਤਮ ਨਹੀਂ ਕਰਦੇ ਹਨ । ਮੰਡੀਆਂ ਪਹਿਲਾਂ ਦੀ ਤਰ੍ਹਾਂ ਚੱਲਦੀਆਂ ਰਹਿਣਗੀਆਂ । ਨਵੇਂ ਕਾਨੂੰਨ ਨੇ ਕਿਸਾਨਾਂ ਨੂੰ ਆਪਣੀ ਫਸਲਾਂ ਕਿਤੇ ਵੀ ਵੇਚਣ ਦੀ ਆਜ਼ਾਦੀ ਦਿੱਤੀ ਹੈ, ਜੋ ਵੀ ਕਿਸਾਨਾਂ ਨੂੰ ਸਭ ਤੋਂ ਵਧੀਆ ਭਾਅ ਦੇਵੇਗਾ ਉਹ ਫਸਲ ਖਰੀਦ ਸਕਣਗੇ ਭਾਵੇਂ ਇਹ ਮੰਡੀ ਵਿੱਚ ਹੋਵੇ ਜਾਂ ਮੰਡੀ ਤੋਂ ਬਾਹਰ।’
ਇਹ ਵੀ ਦੇਖੋ: ਬੀਬੀਆਂ ਨੇ Kangana Ranaut ਸਮੇਤ Modi ਸਰਕਾਰ ਦੀ ਲਿਆ ਦਿੱਤੀ ਹਨੇਰੀ, ਕੰਗਣਾ ਰਣੌਤ ਨੂੰ ਦੱਸਿਆ ਵਿਕਾਊ