The old communal : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੀ ਜੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਡੇਰਾ ਬਾਬਾ ਨਾਨਕ ‘ਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਅੱਜ ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਵਿਕਾਸ ਪ੍ਰਾਜਕੈਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲੋਂ ਕੀਤੀ ਜਾ ਰਹੀ ਸੌੜੀ ਰਾਜਨੀਤੀ ‘ਤੇ ਤੰਜ ਕੱਸੇ। ਕੈਪਟਨ ਨੇ ਭਾਜਪਾ ਤੋਂ ਸਵਾਲ ਪੁੱਛਿਆ ਕਿ ਉਹ ਕੁਝ ਵੋਟਾਂ ਲਈ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਨੂੰ ਤੋੜਨ ‘ਤੇ ਕਿਉਂ ਤੁਲੀ ਹੋਈ ਹੈ। ਦੇਸ਼ ‘ਚ ਰਹਿਣ ਵਾਲੇ ਸਾਰੇ ਧਰਮਾਂ ਦੇ ਲੋਕ ਇੱਕਠੇ ਹੋਣਗੇ ਤਾਂ ਤਾਕਤ ਵਧੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਲਈ ਚੀਨ ਤੇ ਪਾਕਿਸਤਾਨ ਇਸ ਸਮੇਂ ਵੱਡੀ ਚੁਣੌਤੀ ਬਣ ਗਏ ਹਨ। ਕੋਈ ਦਿਨ ਅਜਿਹਾ ਨਹੀਂ ਬੀਤਦਾ ਜਿਸ ਦਿਨ ਪਾਕਿਸਤਾਨੀ ਗੋਲੀਬਾਰੀ ‘ਚ ਕੋਈ ਜਵਾਨ ਸ਼ਹੀਦ ਨਾ ਹੋਵੇ। ਚੀਨ ਨਾਲ ਹੋਈ ਲੜਾਈ ‘ਚ ਪੰਜਾਬ ਦੇ ਇੱਕ ਸਿੱਖ ਜਵਾਨ ਗੁਰਤੇਜ ਸਿੰਘ ਨੇ 12 ਚੀਨੀ ਫੌਜੀਆਂ ਨੂੰ ਮਾਰ ਕੇ ਸ਼ਹਾਦਤ ਦਾ ਜਾਮ ਪੀਤਾ। ਸੂਬਾ ਸਰਕਾਰ ਦਾ ਫਰਜ਼ ਹੈ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਬੇਅਰਥ ਨਾ ਜਾਣ ਦਿੱਤਾ ਜਾਵੇ। ਕੇਂਦਰੀ ਸਰਕਾਰ ਮਜ੍ਹਬਾਂ ਨੂੰ ਵੰਡਣ ਦੀ ਸਾਜ਼ਿਸ਼ ਰਚ ਰਹੀ ਹੈ ਜੋ ਕਿ ਗਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ‘ਚ ਕਿਸਾਨਾਂ ਨਾਲ ਜੋ ਹੋ ਰਿਹਾ ਹੈ ਉਹ ਬਹੁਤ ਬੁਰਾ ਹੋ ਰਿਹਾ ਹੈ। ਖੇਤੀ ਕਾਨੂੰਨਾਂ ਤੋਂ ਜੇਕਰ ਕਿਸਾਨ ਹੀ ਸਹਿਮਤ ਨਹੀਂ ਤਾਂ ਕੇਂਦਰ ਕਿਵੇਂ ਇਨ੍ਹਾਂ ਨੂੰ ਕਿਸਾਨਾਂ ‘ਤੇ ਥੋਪ ਸਕਦੀ ਹੈ। ਕੈਪਟਨ ਨੇ ਕਿਹਾ ਕਿ 100 ਸਾਲ ਤੋਂ ਕਿਸਾਨਾਂ ਅਤੇ ਆੜ੍ਹਤੀ ਵਰਗ ਵਿਚਕਾਰ ਰਿਸ਼ਤਾ ਹੈ। ਕੇਂਦਰ ਸਰਕਾਰ ਇਸ ਨੂੰ ਤੋੜਨਾ ਚਾਹੁੰਦੀ ਹੈ ਜੋ ਕਿਸਾਨ ਦਿੱਲੀ ‘ਚ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਿਰਫ ਇਸ ਗੱਲ ਦਾ ਪਤਾ ਹੈ ਕਿ ਇਹ ਕਾਨੂੰਨ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨਾਲ ਨਹੀਂ ਜੁੜਦੇ। ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਤੇ ਦਾਣਾ ਮੰਡੀ ‘ਚ ਆਯੋਜਿਤ ਸਮਾਗਮ ਦੇ ਮੁੱਖ ਪੰਡਾਲ ‘ਚ ਪਹੁੰਚੇ।
ਮੁੱਖ ਮੰਤਰੀ ਨੇ ਦੱਸਿਆ ਕਿ ਉਹ ਕਿਸਮਤ ਵਾਲੇ ਹਨ ਕਿ ਉਨ੍ਹਾਂ ਨੂੰ ਜੀਵਨ ‘ਚ ਗੁਰੂ ਸਾਹਿਬਾਨ ਦਾ ਸ਼ਤਾਬਦੀ ਦਿਵਸ ਮਨਾਉਣ ਦਾ ਮੌਕਾ ਮਿਲਿਆ। 2002 ‘ਚ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੀ ਸਰਕਾਰ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ‘ਤੇ ਸਮਾਰੋਹ ਆਯੋਜਿਤ ਕੀਤੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀ ਉਨ੍ਹਾਂ ਦੀ ਸਰਕਾਰ ਨੇ ਮਨਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਮੌਕਾ ਵੀ ਉਨ੍ਹਾਂ ਨੂੰ ਮਿਲਿਆ। ਹੁਣ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 440ਵੇਂ ਪ੍ਰਕਾਸ਼ ਪੁਰਬ ਦਾ ਵੀ ਆਯੋਜਨ ਕਰੇਗੀ।
ਇਹ ਵੀ ਪੜ੍ਹੋ :ਬੁਰਾੜੀ ਦੀ ਮਿੱਠੀ ਜੇਲ੍ਹ ‘ਚੋਂ ਦੇਖੋ ਕਿਸਾਨਾਂ ਦੀਆਂ Live ਤਸਵੀਰਾਂ