Doctors helping the farmers: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਹੁਣ ਹੋਰ ਕਿਸਾਨ ਵੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਪਹੁੰਚ ਰਹੇ ਹਨ ਅਤੇ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਪਰ ਹੁਣ ਕਿਸਾਨਾਂ ਦੇ ਇਸ ਅੰਦੋਲਨ ਨੇ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਕਈ ਵਰਗ ਆਪਣਾ ਸਮਰਥਨ ਦੇ ਰਹੇ ਹਨ ਅਤੇ ਕਿਸਾਨਾਂ ਦੀ ਆਪਣੇ ਆਪਣੇ ਤਰੀਕੇ ਨਾਲ ਸਹਾਇਤਾ ਕਰ ਰਹੇ ਹਨ, ਇਸੇ ਦੌਰਾਨ ਹਰਿਆਣਾ ‘ਚ ਪੈਂਦੇ ਗੁਰੁਗਰਾਮ ਦੇ ਨਾਲ ਸਬੰਧਿਤ ਦੋ ਡਾਕਟਰ ਕਿਸਾਨਾਂ ਵੀ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਸਿੰਘੂ ਬਾਰਡਰ ‘ਤੇ ਮੈਡੀਕਲ ਕੈਂਪ ਲਗਾ ਕਿਸਾਨਾਂ ਦਾ ਜਰੂਰੀ ਇਲਾਜ ਕਰ ਰਹੇ ਹਨ। ਡਾ. ਸਾਰਿਕਾ ਵਰਮਾ ਅਤੇ ਡਾ ਕਰਨ ਜੁਨੇਜਾ ਵਲੋਂ ਇਹ ਕੈਂਪ ਚਲਾਇਆ ਜਾਂ ਰਿਹਾ ਹੈ।
ਇਸ ਕੈਂਪ ਵਿੱਚ ਦੋਵੇ ਡਾਕਟਰ ਕਿਸਾਨਾਂ ਨੂੰ ਕੋਰੋਨਾ ਦੇ ਨਿਯਮਾਂ ਸਬੰਧੀ ਵੂਈ ਜਾਗਰੂਕ ਕਰ ਰਹੇ ਹਨ। ਇਸ ਕੈਂਪ ਰਹੀ 400 ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ, ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕੈਂਪ ਬਿੱਲਕੁਲ ਮੁਫ਼ਤ ਲਗਾਇਆ ਜਾਂ ਰਿਹਾ ਹੈ। ਕਿਸਾਨਾਂ ਦੀਆਂ ਮੁਸੀਬਤਾਂ ਅਤੇ ਮੁਸ਼ਕਿਲਾਂ ਨੂੰ ਦੇਖ ਦੋਵਾਂ ਡਾਕਟਰਾਂ ਇਸ ਤਰਾਂ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਦਿੱਲੀ ਦੇ ਲੋਕ ਵੀ ਕਿਸਾਨਾਂ ਦੀ ਆਪਣੇ ਤੋਰ ਸਹਾਇਤਾ ਕਰ ਰਹੇ ਹਨ, ਸੋਸ਼ਲ ਮੀਡੀਆ ਦੇ ਉਪਰ ਕਈ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਲੋਕ ਕਿਸਾਨਾਂ ਦੀ ਮੱਦਦ ਕਰਦੇ ਦਿੱਖ ਰਹੇ ਹਨ। ਕੋਈ ਫ੍ਰੀ ਚਾਹ ਪਿਆ ਰਿਹਾ ਹੈ ਤਾਂ ਕੋਈ ਕੰਬਲ ਵੰਡ ਰਿਹਾ ਹੈ।
ਇਹ ਵੀ ਦੇਖੋ : Punjab ‘ਚ ਅੱਜ ਤੋਂ Curfew ਲਾਗੂ, ਵੇਖ ਲਓ ਕੀ ਨੇ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ…