Big announcement of : ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਚੱਲੋ ਮੁਹਿੰਮ ਤਹਿਤ ਅੰਦੋਲਨ ਕਰ ਰਹੇ ਕਿਸਾਨਾਂ ਨੇ ਮਾਮਲੇ ‘ਤੇ ਗੱਲਬਾਤ ਕਰ ਰਹੀ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਅੱਜ 3 ਵਜੇ ਤੱਕ ਫੈਸਲਾ ਨਾ ਹੋਇਆ ਤਾਂ ਉਹ ਬੈਰੀਕੇਡ ਤੋੜ ਕੇ ਜੰਤਰ ਮੰਤਰ ਤੱਕ ਜਾਣਗੇ। ਕਿਸਾਨਾਂ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਉਹ ਪਿਛਲੇ ਢਾਈ ਮਹੀਨੇ ਤੋਂ ਅੰਦੋਲਨ ਕਰ ਰਹੇ ਹਨ ਫਿਰ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ, ਇਸ ਲਈ ਕਿਸਾਨ ਹੁਣ ਬਰਦਾਸ਼ਤ ਨਹੀਂ ਕਰਨਗੇ। ਇਧਰ ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਨੇ ਟਰੈਕਟਰ ਲੈ ਕੇ ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ-ਯੂ. ਪੀ. ਬਾਰਡਰ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਡਟੇ ਹੋਏ ਕਿਸਾਨਾਂ ਨੇ ਰਾਜਧਾਨੀ ‘ਚ ਪ੍ਰਵੇਸ਼ ਦੇ ਰਸਤੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਪਣੇ ਨਾਲ ਟਰੈਕਟਰ ਲੈ ਕੇ ਆਏ ਸਨ ਜਿਸ ਨਾਲ ਪੁਲਿਸ ਬੈਰੀਅਰ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ।
ਉਥੇ ਦੂਜੇ ਪਾਸੇ ਇਹ ਵੀ ਖਬਰ ਮਿਲੀ ਸੀ ਕਿ ਆਲ ਇੰਡੀਆ ਟੈਕਸੀ ਯੂਨੀਅਨ ਨੇ ਸੋਮਵਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਹੜਤਾਲ ‘ਤੇ ਚਲੇ ਜਾਣਗੇ। ਯੂਨੀਅਨ ਦੇ ਪ੍ਰਧਾਨ ਨੇ ਇਸ ਦੀ ਜਾਣਕਾਰੀ ਦਿੱਤੀ। ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਦੋ ਦਿਨ ਦਾ ਸਮਾਂ ਦੇ ਰਹੇ ਹਨ। ਭੁੱਲਰ ਨੇ ਕਿਹਾ, ”ਅਸੀਂ ਪ੍ਰਧਾਨ ਤੇ ਖੇਤੀ ਮੰਤਰੀ ਨਾਲ ਅਪੀਲ ਕਰਦੇ ਹਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਓ। ਕਾਰਪੋਰੇਟ ਸੈਕਟਰ ਸਾਨੂੰ ਬਰਬਾਦ ਕਰ ਰਿਹਾ ਹੈ। ਜੇਕਰ ਦੋ ਦਿਨਾਂ ਦੇ ਅੰਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਹੈ ਤਾਂ ਅਸੀਂ ਸੜਕਾਂ ਤੋਂ ਆਪਣੇ ਵਾਹਨ ਨੂੰ ਹਟਾ ਲਵਾਂਗੇ। ਅਸੀਂ ਦੇਸ਼ ਦੇ ਸਾਰੇ ਚਾਲਕਾਂ ਨੂੰ ਅੀਲ ਕਰਦੇ ਹਾਂ ਕਿ ਉਹ 3 ਦਸੰਬਰ ਤੋਂ ਵਾਹਨ ਚਲਾਉਣਾ ਬੰਦ ਕਰ ਦੇਣ।”
ਦੱਸ ਦੇਈਏ ਕਿ ਕਿਸਾਨ ਦਿੱਲੀ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਗੱਲਬਾਤ ਕਰਨ ਦੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਨਕਾਰ ਦਿੱਤਾ ਹੈ ਕਿ ਗੱਲਬਾਤ ਸ਼ੁਰੂ ਕਰਨ ਲਈ ਸ਼ਰਤਾਂ ਲਾਉਣਾ ਉਨ੍ਹਾਂ ਦਾ ਅਪਮਾਨ ਹੈ। ਲਗਭਗ 32 ਕਿਸਾਨ ਸੰਗਠਨਾਂ, ਜਿਆਦਾਤਰ ਪੰਜਾਬ ਦੀਆਂ ਹਨ ਅਤੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਕੁਝ ਕਿਸਾਨ ਸ਼ੁੱਕਰਵਾਰ ਨੂੰ ਦਿੱਲੀ ਪਹੁੰਚ ਗਏ ਅਤੇ ਆਪਣਾ ਵਿਰੋਧ ਜਾਰੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਇਕੱਠੇ ਹੋ ਗਏ। ਇਸ ਦੌਰਾਨ, ਅੱਜ ਸ਼ਾਮ 3 ਵਜੇ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਤੋਂ ਪਹਿਲਾਂ ਕਈ ਕੇਂਦਰੀ ਕੈਬਨਿਟ ਮੰਤਰੀ ਮੰਗਲਵਾਰ ਨੂੰ ਭਾਜਪਾ ਪ੍ਰਧਾਨ ਜੇ ਪੀ ਨੱਡਾ ਦੀ ਰਿਹਾਇਸ਼ ‘ਤੇ ਬੈਠਕ ਵੀ ਕੀਤੀ ਗਈ।