school reopening know here which states: ਰਾਜਧਾਨੀ ਦਿੱਲੀ ਸਮੇਤ ਜਿਆਦਾਤਰ ਸੂਬਿਆਂ ਨੇ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਕੂਲਾਂ ਨੂੰ ਅਜੇ ਵੀ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।ਇਸ ਤੋਂ ਇਲਾਵਾ ਕਈ ਸੂਬਿਆਂ ਨੇ ਸਕੂਲ ਖੁੱਲ੍ਹਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਬੰਦ ਕਰ ਦਿੱਤਾ ਹੈ।ਹਾਲਾਂਕਿ ਕੁਝ ਸੂਬੇ ਅਜਿਹੇ ਵੀ ਹਨ ਜਿਨ੍ਹਾਂ ਨੇ ਸਕੂਲਾਂ ਨੂੰ ਫਿਰ ਤੋਂ ਖੋਲਣ ਦੀ ਇਜਾਜ਼ਤ ਦੇ ਦਿੱਤੀ ਹੈ।ਅਸਾਮ ਨੇ 1 ਜਨਵਰੀ 2021 ਤੋਂ ਸਕੂਲਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਦੂਜੇ ਪਾਸੇ ਦਿੱਲੀ ਸਰਕਾਰ ਨੇ ਕਹਿਣਾ ਹੈ ਕਿ ਜਦੋਂ ਤੱਕ ਕੋਰੋਨਾ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਸਕੂਲ ਬੰਦ ਹੀ ਰਹਿਣਗੇ।ਅਸਮ ਦੇ ਸਿਹਤ ਮੰਤਰੀ ਹਿਮੰਤ
ਬਿਸਵਾ ਨੇ ਸੋਮਵਾਰ ਨੂੰ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਕੂਲ 1 ਜਨਵਰੀ 2021 ਤੋਂ ਫਿਰ ਤੋਂ ਸ਼ੁਰੂ ਹੋ ਜਾਣਗੇ।ਸਕੂਲਾਂ ਨੂੰ ਫਿਰ ਤੋਂ ਖੋਲਣ ਤੋਂ ਸੰਬੰਧਿਤ ਮਾਨਕ ਸੰਚਾਲਨ ਪ੍ਰਕ੍ਰਿਆ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ।ਇਸ ਮਹੀਨੇ ਦੀ ਸ਼ੁਰੂਆਤ ‘ਚ ਸਿਹਤ ਮੰਤਰੀ ਨੇ ਸੂਬੇ ਦੇ ਸਿੱਖਿਆ ਵਿਭਾਗ ਨੂੰ ਜਮਾਤ 6 ਅਤੇ ਉਸ ਤੋਂ ਉਪਰ ਦੇ ਵਿਦਿਆਰਥੀਆਂ ਨੂੰ ਸਕੂਲ ‘ਚ ਹਾਜ਼ਰ ਹੋਣ ਦੀ ਆਗਿਆ ਦਾ ਨਿਰਦੇਸ਼ ਦਿੱਤਾ ਸੀ।ਸਕੂਲ ਆਉਣ ਦੇ ਲਈ ਮਾਤਾ-ਪਿਤਾ ਦੀ ਸਹਿਮਤੀ ਜ਼ਰੂਰੀ ਹੈ।ਇਸ ਤੋਂ ਇਲਾਵਾ ਸਾਰੇ ਸਕੂਲਾਂ ਨੂੰ ਸਖਤੀ ਨਾਲ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨਾ ਹੋਵੇਗਾ।ਦਿੱਲੀ ‘ਚ ਵੱਧਦੇ ਕੋਰੋਨਾ ਵਾਇਰਸ
ਦੇ ਦੌਰਾਨ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤੱਕ ਸਕੂਲ ਨਹੀਂ ਖੋਲੇ ਜਾਣਗੇ।ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਕੂਲ ਸ਼ੁਰੂ ਕਰਨਾ ਬੱਚਿਆਂ ਨੂੰ ਕੋਰੋਨਾ ਵੱਲ ਧੱਕਣ ਵਰਗਾ ਹੋਵੇਗਾ।ਸਰਕਾਰ ਦਾ ਮਕਸਦ ਹੈ ਕਿ ਲੋਕਾਂ ਨੂੰ ਬਚਾਇਆ ਜਾਵੇ।ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਾਵਧਾਨੀ ਵਰਤਣ।ਸਕੂਲ ਸਿੱਖਿਆ ਵਿਭਾਗ ਨੇ ਆਦੇਸ਼ ਜਾਰੀ ਕਰ ਪਹਿਲੀ ਤੋਂ ਅੱਠਵੀਂ ਤੱਕ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀ ਐਲਾਨ ਕੀਤੀ ਹੈ।ਦੂਜੇ ਪਾਸੇ, ਨੌਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਲੱਗਣਗੀਆਂ।ਬੱਚਿਆਂ ਨੂੰ ਸਕੂਲ ਜਾ ਕੇ ਸਿੱਖਿਅਕਾਂ ਤੋਂ ਮਾਰਗਦਰਸ਼ਨ ਲੈਣ ਲਈ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਦਾ ਪੱਤਰ ਲੈਣਾ ਜ਼ਰੂਰੀ ਹੋਵੇਗਾ।