Harbhajan Mann Kisan protest: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਸਿੰਧੂ ਬਾਰਡਰ ‘ਤੇ ਫਸੇ ਹੋਏ ਸਨ। ਨਿਰੰਤਰ ਕਿਸਾਨ ਦਿੱਲੀ ਆਉਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ, ਪ੍ਰਸ਼ਾਸਨ ਦੀ ਸਖਤੀ ਕਿਸਾਨਾਂ ‘ਤੇ ਵੇਖੀ ਜਾ ਸਕਦੀ ਹੈ। ਸਿਪਾਹੀ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਦੀ ਇਸ ਲਹਿਰ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਹੁਣ ਪੰਜਾਬੀ ਅਦਾਕਾਰ ਤੇ ਗਾਇਕ ਹਰਭਜਨ ਮਾਨ ਵੀ ਇਸ ਅੰਦੋਲਨ ‘ਚ ਹਿੱਸਾ ਲੈਣ ਜਾ ਰਹੇ ਹਨ। ਹਾਲ ਹੀ ‘ਚ ਹਰਭਜਨ ਮਾਨ ਨੇ ਇਕ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਕਿਸਾਨੀ ਅੰਦੋਲਨ ‘ਚ ਆਪਣੀ ਸ਼ਮੂਲੀਅਤ ਦਾ ਐਲਾਨ ਕਰਦਿਆਂ ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਟਵੀਟ ‘ਚ ਲਿਖਿਆ, ‘ਮੈਂ ਆਪਣੇ ਕਿਸਾਨਾਂ ਨਾਲ ਸ਼ਾਂਤਮਈ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ ਦਿੱਲੀ ਰਵਾਨਾ ਹੋ ਰਿਹਾ ਹਾਂ।
ਲੋਕਾਂ ਦੀ ਇਸ ਲਹਿਰ ਨੂੰ ਵੱਡੀ ਗਿਣਤੀ ‘ਚ ਲੋਕਾਂ ਦਾ ਸਮਰਥਨ ਮਿਲਦੇ ਦੇਖ ਕੇ ਬਹੁਤ ਖੁਸ਼ੀ ਹੋਈ। ਕਿਸਾਨ ਨਾ ਸਿਰਫ਼ ਸਾਡੀ ਜਾਂ ਕਿਸੇ ਕੌਮ ਦੀ ਰੀੜ ਦੀ ਹੱਡੀ ਹਨ ਸਗੋਂ ਸਾਡੀਆਂ ਅਨੇਕਾਂ ਪਹਿਚਾਨਾਂ ਦਾ ਹਿੱਸਾ ਵੀ ਹਨ।’
ਜਾਣਕਾਰੀ ਲਈ ਦੱਸ ਦਈਏ ਇਸ ਤੋਂ ਪਹਿਲਾਂ ਬਹੁਤ ਸਾਰਿਆਂ ਕਲਾਕਾਰਾਂ ਨੇ ਦਿੱਲੀ ਜਾ ਕਿਸਾਨਾਂ ਦਾ ਸਾਥ ਦਿੱਤਾ ਸੀ। ਉੱਧਰ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਗਾਇਕ ਆਰ. ਨੇਤ ਕਿਸਾਨਾਂ ਨਾਲ ਦਿੱਲੀ ਮੋਰਚੇ ‘ਤੇ ਡਟੇ ਹੋਏ ਹਨ।
ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਗਾਏ ਜੋਸ਼ੀਲੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਉਹ ਵੀ ਕਿਸਾਨਾਂ ਦੇ ਮੋਰਚਿਆਂ ‘ਚ ਸ਼ਾਮਲ ਹੀ ਨਹੀਂ ਸਗੋਂ ਹਰਿਆਣਾ ਪੁਲਸ ਵੱਲੋਂ ਲਾਏ ਨਾਕਿਆਂ ਨੂੰ ਵੀ ਕੁਝ ਹੀ ਸਮੇਂ ‘ਚ ਤੋੜ ਕੇ ਅੱਗੇ ਵਧ ਗਏ। ਗਾਇਕ ਬੱਬੂ ਮਾਨ ਨੇ ਵੀ ਦਿੱਲੀ ਮੋਰਚੇ ‘ਚ ਪੁੱਜ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ।